26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਾਇਨੀਅਰ ਸਕੂਲ ਨੇ ਕਬੱਡੀ ਸਰਕਲ ’ਚ ਦੂਜਾ ਸਥਾਨ ਕੀਤਾ ਹਾਸਲ

ਅਮਰਗੜ੍ਹ, 25 ਨਵੰਬਰ (ਜਤਿੰਦਰ ਮੰਨਵੀ) - ਪੰਜਾਬ ਰਾਜ ਸਕੂਲ ਖੇਡਾਂ ਤਹਿਤ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਏ ਗਏ ਕਬੱਡੀ ਸਰਕਲ ਅੰਡਰ-19 ਲੜਕਿਆਂ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਸਕੂਲ ਦੇ ਖਿਡਾਰੀਆਂ ਨੇ ਸੰਸਥਾ ਅਤੇ ਮਲੇਰਕੋਟਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਅਜੀਤ ਡੈਸਕ 26-11-2026
ਅਮਰਗੜ੍ਹ, 25 ਨਵੰਬਰ (ਜਤਿੰਦਰ ਮੰਨਵੀ) - ਪੰਜਾਬ ਰਾਜ ਸਕੂਲ ਖੇਡਾਂ ਤਹਿਤ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਏ ਗਏ ਕਬੱਡੀ ਸਰਕਲ ਅੰਡਰ-19 ਲੜਕਿਆਂ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ਨਾਲ ਸਕੂਲ ਦੇ ਖਿਡਾਰੀਆਂ ਨੇ ਸੰਸਥਾ ਅਤੇ ਮਲੇਰਕੋਟਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਮਲੇਰਕੋਟਲਾ ਜ਼ਿਲ੍ਹੇ ਦੀ ਨੁਮਾਇੰਦਗੀ ਕਰ ਰਹੀ ਪਾਇਨੀਅਰ ਕਾਨਵੈਂਟ ਸਕੂਲ ਦੀ ਟੀਮ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਬਿਹਤਰੀਨ ਟੀਮ ਵਰਕ ਸਦਕਾ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਆਪਣੇ ਨਾਮ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ.ਪਰਮਿੰਦਰ ਕੌਰ ਮੰਡੇਰ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਖਿਡਾਰੀਆਂ, ਕੋਚਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸਲਾਇਟ ਵਲੋਂ ਸਾਬਕਾ ਵਿਦਿਆਰਥੀ-ਉਦਯੋਗ ਸੰਵਾਦ ਸੰਮੇਲਨ ਕਰਵਾਇਆ ਅਗਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।