ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੀ ਸ਼ਾਨਦਾਰ ਜਿੱਤ
ਕਬੱਡੀ ਸਰਕਲ ਅੰਡਰ-19 ਮੁਕਾਬਲਿਆਂ ‘ਚ ਹਾਸਲ ਕੀਤਾ ਦੂਜਾ ਸਥਾਨ
ਮਾਲੇਰਕੋਟਲਾ, 25 ਨਵੰਬਰ (ਮਨਜਿੰਦਰ ਸਿੰਘ ਸਰੌਦ)- ਖੇਡਾਂ ਦੇ ਖੇਤਰ ਅੰਦਰ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡਦਿਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਿਖੇ ਕਰਵਾਏ ਗਏ ਕਬੱਡੀ ਸਰਕਲ ਅੰਡਰ-19 (ਲੜਕੇ) ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਲੇਰਕੋਟਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ । ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ ।
ਮਾਲੇਰਕੋਟਲਾ, 25 ਨਵੰਬਰ (ਮਨਜਿੰਦਰ ਸਿੰਘ ਸਰੌਦ)- ਖੇਡਾਂ ਦੇ ਖੇਤਰ ਅੰਦਰ ਪਾਇਨੀਅਰ ਕਾਨਵੈਂਟ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡਦਿਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਿਖੇ ਕਰਵਾਏ ਗਏ ਕਬੱਡੀ ਸਰਕਲ ਅੰਡਰ-19 (ਲੜਕੇ) ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਲੇਰਕੋਟਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ । ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ । ਇਨ੍ਹਾਂ ਮੁਕਾਬਲਿਆਂ ਵਿੱਚ ਮਲੇਰਕੋਟਲਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਪਾਇਨੀਅਰ ਕਾਨਵੈਂਟ ਸਕੂਲ, ਗੱਜਣਮਾਜਰਾ ਦੀ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ, ਟੀਮ ਵਰਕ ਅਤੇ ਦ੍ਰਿੜ੍ਹ ਇਰਾਦੇ ਸਦਕਾ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ ਅਤੇ ਅੰਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਆਪਣੇ ਨਾਮ ਕੀਤਾ । ਇਸ ਮੌਕੇ ਗੱਲਬਾਤ ਕਰਦਿਆਂ ਪ੍ਰਿੰਸੀਪਲ ਬੀਬਾ ਪਰਮਿੰਦਰ ਕੌਰ ਮੰਡੇਰ ਨੇ ਆਖਿਆ ਕਿ ਇਹ ਮਾਣਮੱਤੀ ਪ੍ਰਾਪਤੀ ਖਿਡਾਰੀਆਂ ਦੀ ਲਗਨ, ਕੋਚਾਂ ਦੀ ਸਖ਼ਤ ਮਿਹਨਤ ਅਤੇ ਸਕੂਲ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਨਤੀਜਾ ਹੈ । ਇਸ ਸ਼ਾਨਦਾਰ ਸਫ਼ਲਤਾ ਨਾਲ ਜਿੱਥੇ ਸਕੂਲ ਦਾ ਮਾਣ ਵਧਿਆ ਹੈ, ਉੱਥੇ ਹੀ ਸਮੁੱਚੇ ਮਲੇਰਕੋਟਲਾ ਜ਼ਿਲ੍ਹੇ ਲਈ ਵੀ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ।