27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਇੰਸਪੈਕਟਰ ਰੈਨੂੰ ਪਰੋਚਾ ਦਾ ਕੀਤਾ ਸਨਮਾਨ

ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਖੇਤਰ ਦੇ ਪਿੰਡਾਂ ਵਿਚ ਨੌਜਵਾਨ ਪੀੜੀ ਦਾ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਯਤਨਸ਼ੀਲ ਰਹਿਣ ਵਾਲੀ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਵਾਲੀ ਥਾਣਾ ਸ਼ਹਿਣਾ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਦਾ ਸ੍ਰੀ ਸ੍ਰੀ 108 ਡੇਰਾ ਸੰਤ ਬਾਬਾ ਫਲਗੂ ਦਾਸ ਜੀ ਮਹਾਰਾਜ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਆਲ ਦਾਸ ਅਤੇ ਸੇਵਾਦਾਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਥਾਣਾ ਸ਼ਹਿਣਾ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਲਗਾਤਾਰ ਇਲਾਕੇ ਵਿਚ ਨਸ਼ੇ ਦੇ ਖ਼ਾਤਮੇ ਲਈ ਮਾੜੇ ਅਨਸਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਅਤੇ ਜੋ ਨੌਜਵਾਨ ਬੁਰੀ ਸੰਗਤ ਵਿਚ ਬੈਠ ਕੇ ਨਸ਼ੇ ਦੇ ਆਦੀ ਹੋ ਗਏ ਸਨ।

ਅਜੀਤ ਡੈਸਕ 28-11-2026
ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਖੇਤਰ ਦੇ ਪਿੰਡਾਂ ਵਿਚ ਨੌਜਵਾਨ ਪੀੜੀ ਦਾ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਯਤਨਸ਼ੀਲ ਰਹਿਣ ਵਾਲੀ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਵਾਲੀ ਥਾਣਾ ਸ਼ਹਿਣਾ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਦਾ ਸ੍ਰੀ ਸ੍ਰੀ 108 ਡੇਰਾ ਸੰਤ ਬਾਬਾ ਫਲਗੂ ਦਾਸ ਜੀ ਮਹਾਰਾਜ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਆਲ ਦਾਸ ਅਤੇ ਸੇਵਾਦਾਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਥਾਣਾ ਸ਼ਹਿਣਾ ਦੀ ਇੰਸਪੈਕਟਰ ਮੈਡਮ ਰੈਨੂੰ ਪਰੋਚਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਲਗਾਤਾਰ ਇਲਾਕੇ ਵਿਚ ਨਸ਼ੇ ਦੇ ਖ਼ਾਤਮੇ ਲਈ ਮਾੜੇ ਅਨਸਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਅਤੇ ਜੋ ਨੌਜਵਾਨ ਬੁਰੀ ਸੰਗਤ ਵਿਚ ਬੈਠ ਕੇ ਨਸ਼ੇ ਦੇ ਆਦੀ ਹੋ ਗਏ ਸਨ। ਉਨ੍ਹਾਂ ਦਾ ਨਸ਼ਾ ਛੁਡਵਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਲ ਕੀਤਾ ਗਿਆ ਹੈ। ਇਸ ਮੌਕੇ ਹੌਲਦਾਰ ਭਰਪੂਰ ਸਿੰਘ, ਹੌਲਦਾਰ ਮਲਕੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਸੁਖਜੀਤਾ, ਸੇਮਾ, ਚਰਨੀ, ਪ੍ਰੇਮੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਾਮ ਜੀ ਦੀ ਯਾਦ ਵਿਚ ਵਿਸ਼ਾਲ ਸਮਾਗਮ ਅੱਜ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।