29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੱਕੀ ਡਰਾਅ (ਪਰਾਲੀ ਪ੍ਰਬੰਧਨ) ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ (ਜ) ਨੇ ਤੀਜੇ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫਿਕੇਟ ਵੰਡੇ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦੀ ਸੰਭਾਲ ਲਈ ਪ੍ਰੇਰਿਤ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ’ਲੱਕੀ ਡਰਾਅ (ਪਰਾਲੀ)-2026’ ਤਹਿਤ ਤੀਜੇ ਡਰਾਅ ਦੇ ਜੇਤੂ ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਸਹਾਇਕ ਕਮਿਸ਼ਨਰ (ਜ) ਰਿੰਪੀ ਗਰਗ ਵਲੋਂ ਸਰਟੀਫਿਕੇਟ ਅਤੇ ਇਨਾਮ ਵੰਡੇ ਗਏ।

ਅਜੀਤ ਡੈਸਕ 29-11-2026
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦੀ ਸੰਭਾਲ ਲਈ ਪ੍ਰੇਰਿਤ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ’ਲੱਕੀ ਡਰਾਅ (ਪਰਾਲੀ)-2026’ ਤਹਿਤ ਤੀਜੇ ਡਰਾਅ ਦੇ ਜੇਤੂ ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਸਹਾਇਕ ਕਮਿਸ਼ਨਰ (ਜ) ਰਿੰਪੀ ਗਰਗ ਵਲੋਂ ਸਰਟੀਫਿਕੇਟ ਅਤੇ ਇਨਾਮ ਵੰਡੇ ਗਏ। ਇਸ ਮੌਕੇ ਕੁੱਲ 25 ਕਿਸਾਨਾਂ ਦੀ ਚੋਣ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕੁੱਲ 7 ਲੱਖ ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ। ਇਸ ਤਹਿਤ ਹਰ ਹਫ਼ਤੇ 1 ਲੱਖ ਰੁਪਏ ਦੇ ਇਨਾਮ 25 ਕਿਸਾਨਾਂ ਵਿਚ ਵੰਡੇ ਜਾਂਦੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਵਾਤਾਵਰਨ ਦੀ ਸੰਭਾਲ ਵਿਚ ਉਨ੍ਹਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਤੀਜੇ ਲੱਕੀ ਡਰਾਅ ਵਿਚ ਪਿੰਡ ਹਮੀਦੀ ਦੀ ਕਿਸਾਨ ਗੁਰਮੀਤ ਕੌਰ ਨੇ 20,000 ਰੁਪਏ ਦਾ ਪਹਿਲਾ ਇਨਾਮ ਜਿੱਤਿਆ। ਪਿੰਡ ਮਹਿਲ ਕਲਾਂ ਦੇ ਕਿਸਾਨ ਸੁਦਾਗਰ ਸਿੰਘ ਨੇ 15,000 ਰੁਪਏ ਦਾ ਦੂਜਾ ਅਤੇ ਪਿੰਡ ਸੇਖਾ ਦੇ ਕਿਸਾਨ ਜਗਦੇਵ ਸਿੰਘ ਨੇ 10,000 ਰੁਪਏ ਦਾ ਤੀਜਾ ਇਨਾਮ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 22 ਹੋਰ ਕਿਸਾਨਾਂ ਨੂੰ 2,500-2,500 ਰੁਪਏ ਦੇ ਇਨਾਮ ਦਿੱਤੇ ਗਏ। ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਜੇਤੂ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਾਲੀ ਦੀ ਸੰਭਾਲ ਕਰ ਕੇ ਇਹ ਕਿਸਾਨ ਵਾਤਾਵਰਨ ਦੇ ਰਖਵਾਲੇ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜੇਤੂ ਕਿਸਾਨ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਹ ਆਪਣੇ ਪਿੰਡਾਂ ਵਿਚ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ। ਸਹਾਇਕ ਕਮਿਸ਼ਨਰ (ਜ) ਰਿੰਪੀ ਗਰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਲੱਕੀ ਡਰਾਅ ਸਬੰਧੀ ਆਪਣੀ ਫਾਲੋ-ਅੱਪ ਪ੍ਰਕਿਰਿਆ ਪੂਰੀ ਨਹੀਂ ਕੀਤੀ, ਉਹ ਚੌਥਾ ਡਰਾਅ ਕੱਢਣ ਤੋਂ ਪਹਿਲਾਂ ਲੋੜੀਂਦੇ ਦਸਤਾਵੇਜ਼ ਅਤੇ ਤਸਵੀਰਾਂ ਸਮੇਤ ਆਪਣਾ ਫਾਲੋ-ਅੱਪ ਮੁਕੰਮਲ ਕਰਨ ਅਤੇ ਸਬੰਧਿਤ ਨੋਡਲ ਅਫ਼ਸਰ ਤੋਂ ਵੈਰੀਫਿਕੇਸ਼ਨ ਜ਼ਰੂਰ ਕਰਵਾਉਣ, ਤਾਂ ਜੋ ਕੋਈ ਵੀ ਯੋਗ ਕਿਸਾਨ ਇਸ ਮੁਹਿੰਮ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਸੁਨੀਤਾ ਸ਼ਰਮਾ ਅਤੇ ਹੋਰ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਖੁੱਡੀ ਖ਼ੁਰਦ ਵਿਖੇ ਵਿਧਾਇਕ ਉੱਗੋਕੇ ਨੇ ਲੈਬ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਗੁ: ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਗੁਰਮਤਿ ਸਮਾਗਮ ਦੇ ਆਖ਼ਰੀ ਦਿਨ 52 ਪ੍ਰਾਣੀ ਅੰਮ੍ਰਿਤਪਾਨ ਕਰ ਕੇ ਗੁਰੂ ਵਾਲੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।