14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭਾਰਤ ਨੇ ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਅਭਿਸ਼ੇਕ-ਈਸ਼ਾਨ ਵਲੋਂ ਅਫ਼ਗਾਨ ਟੀਮ ਖ਼ਿਲਾਫ਼ ਸਭ ਤੋਂ ਤੇਜ਼ ਸੈਂਕੜੇ ਵਾਲੀ ਸਾਂਝੇਦਾਰੀ

ਨਵੀਂ ਦਿੱਲੀ, 13 ਸਤੰਬਰ (ਏਜੰਸੀ)-ਇਥੇ ਖੇਡੇ ਗਏ ਟੀ-20 ਲੜੀ ਦੇ ਪਹਿਲੇ ਮੈਚ ਵਿਚ ਭਾਰਤੀ ਟੀਮ ਨੇ ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਮੈਚ ਆਪਣੇ ਨਾਂਅ ਕਰ ਲਿਆ। ਅਫ਼ਗਾਨਿਸਤਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ‘ਤੇ 156 ਦੌੜਾਂ ਬਣਾਈਆਂ ਸਨ।

ਯੂ.ਐਸ. ਓਪਨ ਦੀ ਜੇਤੂ ਟਰਾਫ਼ੀ ਨਾਲ ਏਲੇਨਾ ਰਿਬਾਕੀਨਾ। 14-09-2026
ਨਵੀਂ ਦਿੱਲੀ, 13 ਸਤੰਬਰ (ਏਜੰਸੀ)-ਇਥੇ ਖੇਡੇ ਗਏ ਟੀ-20 ਲੜੀ ਦੇ ਪਹਿਲੇ ਮੈਚ ਵਿਚ ਭਾਰਤੀ ਟੀਮ ਨੇ ਅਫ਼ਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਮੈਚ ਆਪਣੇ ਨਾਂਅ ਕਰ ਲਿਆ। ਅਫ਼ਗਾਨਿਸਤਾਨ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ‘ਤੇ 156 ਦੌੜਾਂ ਬਣਾਈਆਂ ਸਨ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਹਮਲਾਵਰ ਖੇਡ ਦਿਖਾਉਂਦਿਆਂ ਮਹਿਜ਼ 13.4 ਓਵਰਾਂ ਵਿਚ ਹੀ 3 ਵਿਕਟਾਂ ਦੇ ਨੁਕਸਾਨ ’ਤੇ 157 ਦੌੜਾਂ ਬਣਾ ਕੇ ਮੈਚ ਆਸਾਨੀ ਨਾਲ ਜਿੱਤ ਲਿਆ।ਭਾਰਤ ਵਲੋਂ ਅਭਿਸ਼ੇਕ ਸ਼ਰਮਾ ਅਤੇ ਈਸ਼ਾਨ ਕਿਸ਼ਨ ਨੇ 53 ਗੇਂਦਾਂ ’ਤੇ 121 ਦੌੜਾਂ ਦੀ ਸਾਂਝੇਦਾਰੀ ਕਰਦਿਆਂ 2 ਸਾਲ ਪੁਰਾਣਾ ਰੋਹਿਤ ਸ਼ਰਮਾ ਤੇ ਰਿੰਕੂ ਸਿੰਘ ਦੀ ਜੋੜੀ ਦਾ ਰਿਕਾਰਡ ਤੋੜ ਦਿੱਤਾ ਅਤੇ ਅੰਤਰਰਾਸ਼ਟਰੀ ਟੀ-20 ਕ੍ਰਿਕਟ ’ਚ ਅਫ਼ਗਾਨਿਸਤਾਨ ਖ਼ਿਲਾਫ਼ ਸਭ ਤੋਂ ਤੇਜ਼ ਸੈਂਕੜੇ ਵਾਲੀ ਸਾਂਝੇਦਾਰੀ ਦਾ ਰਿਕਾਰਡ ਆਪਣੇ ਨਾਂਅ ਕੀਤਾ।ਈਸ਼ਾਨ ਕਿਸ਼ਨ ਨੇ 33 ਗੇਂਦਾਂ ’ਤੇ 42 ਦੌੜਾਂ (ਚੌਕੇ: 5 ਛੱਕੇ:1) ਬਣਾਈਆਂ, ਜਦੋਂਕਿ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਦਾ ਮੁਜ਼ਾਹਰਾ ਕਰਦਿਆਂ 4 ਓਵਰਾਂ ’ਚ 19 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ।
ਪਿਛਲੀ ਖ਼ਬਰ ਭਾਰਤ ਨੇ 6ਵੀਂ ਵਾਰ ਜਿੱਤਿਆ ਖ਼ਿਤਾਬ ਅਗਲੀ ਖ਼ਬਰ ਗਲਾਸਗੋ ਦੇ ਉਘੇ ਕਾਰੋਬਾਰੀ ਸੱਤੀ ਸਿੰਘ ਬ੍ਰਿਟਿਸ਼ ਫ਼ੌਜ ਦੇ ਆਨਰੇਰੀ ਕਰਨਲ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।