ਜਲੰਧਰ, 24 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਦੀ ਧਰਤੀ ’ਤੇ ਹੋਣ ਜਾ ਰਹੇ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਅਭਿਆਸ ਲਈ ਪੁੱਜੀਆਂ ਬੰਗਲਾਦੇਸ਼, ਜਪਾਨ, ਚੀਨ ਅਤੇ ਮਲੇਸ਼ੀਆ ਦੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭੰਗੜੇ ਦੀਆਂ ਜੋਸ਼ੀਲੀਆਂ ਧੁਨਾਂ ਅਤੇ ਸਥਾਨਕ ਖੇਡ ਪ੍ਰੇਮੀਆਂ ਦੀਆਂ ਤਾੜੀਆਂ ਨੇ ਮਾਹੌਲ ਨੂੰ ਉਤਸ਼ਾਹ ਨਾਲ ਭਰ ਦਿੱਤਾ।ਸਟੇਡੀਅਮ ਵਿਚ ਪੁੱਜੇ ਨੌਜਵਾਨ ਹਾਕੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਵਿਦੇਸ਼ੀ ਟੀਮਾਂ ਦੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਉਪਰੰਤ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਸਟੇਡੀਅਮ ਵਿਚ ਅਭਿਆਸ ਕਰਕੇ ਆਗਾਮੀ ਮੁਕਾਬਲਿਆਂ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ। ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਆਪਣੇ ਸ਼ਹਿਰ ਵਿਚ ਖੇਡਦਿਆਂ ਦੇਖਣ ਲਈ ਸਥਾਨਕ ਨੌਜਵਾਨਾਂ ਵਿਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ।ਇਹ ਵੱਕਾਰੀ ਹਾਕੀ ਟੂਰਨਾਮੈਂਟ ਪੰਜਾਬ ਵਿਚ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੀ ਹਾਕੀ ਵਿਰਾਸਤ ਅਤੇ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ। ਭਾਰਤ ਸਮੇਤ ਛੇ ਦੇਸ਼ਾਂ ਦੀਆਂ ਟੀਮਾਂ ਇਸ ਚੈਂਪੀਅਨਸ਼ਿਪ ਵਿਚ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਵਿਚ ਭਾਰਤ, ਜਪਾਨ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਸ਼ਾਮਿਲ ਹਨ।ਟੂਰਨਾਮੈਂਟ ਦੇ ਮੁਕਾਬਲੇ 27 ਅਕਤੂਬਰ ਤੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਸ਼ੁਰੂ ਹੋਣਗੇ। ਪੂਲ ਮੁਕਾਬਲਿਆਂ ਤੋਂ ਬਾਅਦ 4 ਨਵੰਬਰ ਨੂੰ ਮੁਹਾਲੀ ਵਿਖੇ ਸੈਮੀਫਾਈਨਲ ਅਤੇ 5 ਨਵੰਬਰ ਨੂੰ ਫਾਈਨਲ ਖੇਡਿਆ ਜਾਵੇਗਾ।
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਜਲੰਧਰ ਪੁੱਜੀਆਂ ਟੀਮਾਂ ਦਾ ਨਿੱਘਾ ਸਵਾਗਤ
ਜਲੰਧਰ, 24 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਦੀ ਧਰਤੀ ’ਤੇ ਹੋਣ ਜਾ ਰਹੇ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਜਲੰਧਰ ਦੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਅਭਿਆਸ ਲਈ ਪੁੱਜੀਆਂ ਬੰਗਲਾਦੇਸ਼, ਜਪਾਨ, ਚੀਨ ਅਤੇ ਮਲੇਸ਼ੀਆ ਦੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਮਲੇਸ਼ੀਆ ਟੀਮ ਦਾ ਸਵਾਗਤ ਕਰਦੇ ਹੋਏ ਕਲਾਕਾਰ।
25-10-2026