26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਉਲੰਪਿਕ ਖੇਡਾਂ ਦੀ ਮੇਜ਼ਬਾਨੀ ਮਹਿਲਾ ਸਸ਼ਕਤੀਕਰਨ ਵੱਲ ਇਕ ਕਦਮ-ਮੋਦੀ

ਉਲੰਪਿਕ ਖੇਡਾਂ ਦੀ ਮੇਜ਼ਬਾਨੀ ਮਹਿਲਾ ਸਸ਼ਕਤੀਕਰਨ ਵੱਲ ਇਕ ਕਦਮ-ਮੋਦੀ

ਅਜੀਤ ਡੈਸਕ 27-11-2026

ਨਵੀਂ ਦਿੱਲੀ, 26 ਨਵੰਬਰ (ਯੂ.ਐੱਨ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਵਲੋਂ 2036 ਦੀਆਂ ਉਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਇੱਛਾ ਦੇਸ਼ ਭਰ ਦੀਆਂ ਮਹਿਲਾਵਾਂ ਲਈ ਨਵੇਂ ਮੌਕੇ ਖੋਲ੍ਹ ਸਕਦੀ ਹੈ। ਇਸ ਨਾਲ ਖੇਡਾਂ ’ਚ ਉਨ੍ਹਾਂ ਦੀ ਭਾਗੀਦਾਰੀ ਵਧੇਗੀ ਤੇ ਆਰਥਿਕ ਤੌਰ ’ਤੇ ਆਤਮਨਿਰਭਰ ਬਣਨ ਦੇ ਰਾਹ ਵੀ ਖੁੱਲ੍ਹਣਗੇ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਭਾਰਤ ਦੀ ਮਸ਼ਹੂਰ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਦੇ ਵਿਚਾਰ ਸਾਂਝੇ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦਾ ਸੁਪਨਾ ਜ਼ਮੀਨੀ ਪੱਧਰ ’ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਮਹਿਲਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਅਤੇ ਮਹਿਲਾ ਖਿਡਾਰਨਾਂ ਲਈ ਨਵੇਂ ਮੌਕੇ ਪੈਦਾ ਕਰਨ ਰਾਹੀਂ ਮਹਿਲਾ ਸਸ਼ਕਤੀਕਰਨ ਦਾ ਮਹੱਤਵਪੂਰਨ ਸਾਧਨ ਬਣ ਸਕਦਾ ਹੈ। 

ਪਿਛਲੀ ਖ਼ਬਰ ਭਾਰਤੀ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਦੇ ਛੋਟੇ ਪੁੱਤਰ ਅਗਲੀ ਖ਼ਬਰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਕਿਆਮੋਹ ਵਿਖੇ ਮਨਫ਼ੀ ਤਾਪਮਾਨ ਦੇ ਚਲਦਿਆਂ ਇਕ ਰੁੱਖ ਦੀਆਂ ਟਹਿਣੀਆਂ ਨਾਲ ਜੰਮਿਆ ਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।