ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ —6 ਸਤੰਬਰ ਨੂੰ ਸਜਾਈ ਜਾਵੇਗੀ ਸੋਭਾ ਯਾਤਰਾ
ਵੈਨਕੂਵਰ, 24 ਅਗਸਤ (ਮਲਕੀਤ ਸਿੰਘ)-ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵੈਦਿਕ ਹਿੰਦੂ ਕਲਚਰ ਸੋਸਾਇਟੀ ਵੱਲੋਂ ਸਥਾਨਕ ਭਾਈਚਾਰੇ ਦੇ ਸਹਿਯੋਗ ਸਦਕਾ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਿਰ ਵਿਖੇ 3 ਅਤੇ 6 ਸਤੰਬਰ ਤੱਕ ਕੀਤੇ ਜਾ ਰਹੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਉਕਤ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਇਨਾਂ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ ਨਾਲ ਹੋਰਨਾ ਪ੍ਰਬੰਧਾਂ ਦੀ ਸਮੀਖਿਆ ਕਰਨ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
25-08-2026