05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵੈਨਕੂਵਰ ਪੁਲਿਸ ਦਾ ਅਧਿਕਾਰੀ ਕੈਲ ਦੁਸਾਂਝ ਚੋਰੀ , ਧੋਖਾਧੜੀ ਦੇ ਦੋਸ਼ਾਂ ’ ਚ ਗ੍ਰਿਫ਼ਤਾਰ

ਵੈਨਕੂਵਰ, 4 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਪੁਲਿਸ ਨਾਲ ਸੰਬੰਧਿਤ ਪੰਜਾਬੀ ਮੂਲ ਦੇ ਪੁਲਿਸ ਅਧਿਕਾਰੀ ਕੈਲ ਦੁਸਾਂਝ ਨੂੰ ਪੁਲਿਸ ਵਲੋਂ ਚੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਵੈਨਕੂਵਰ ਪੁਲਿਸ ਵਲੋਂ ਦੁਸਾਂਝ ਨੂੰ ਵੀਰਵਾਰ ਦੁਪਹਿਰ ਵੇਲੇ ਸਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਪੁਲਿਸ ਨੇ ਦੁਸਾਂਝ ਦੇ ਰਿਹਾਇਸ਼ ਦੇ ਨਾਲ-ਨਾਲ ਕਿਡਜ਼ ਪਲੇਅ ਫਾਊਂਡੇਸ਼ਨ ਦੇ ਦਫ਼ਤਰਾਂ ਦੀ ਤਲਾਸ਼ੀ ਵੀ ਲਈ।

ਅਜੀਤ ਡੈਸਕ 05-09-2026
ਵੈਨਕੂਵਰ, 4 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਪੁਲਿਸ ਨਾਲ ਸੰਬੰਧਿਤ ਪੰਜਾਬੀ ਮੂਲ ਦੇ ਪੁਲਿਸ ਅਧਿਕਾਰੀ ਕੈਲ ਦੁਸਾਂਝ ਨੂੰ ਪੁਲਿਸ ਵਲੋਂ ਚੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਵੈਨਕੂਵਰ ਪੁਲਿਸ ਵਲੋਂ ਦੁਸਾਂਝ ਨੂੰ ਵੀਰਵਾਰ ਦੁਪਹਿਰ ਵੇਲੇ ਸਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਪੁਲਿਸ ਨੇ ਦੁਸਾਂਝ ਦੇ ਰਿਹਾਇਸ਼ ਦੇ ਨਾਲ-ਨਾਲ ਕਿਡਜ਼ ਪਲੇਅ ਫਾਊਂਡੇਸ਼ਨ ਦੇ ਦਫ਼ਤਰਾਂ ਦੀ ਤਲਾਸ਼ੀ ਵੀ ਲਈ।ਜ਼ਿਕਰਯੋਗ ਹੈ ਕਿ ਦੁਸਾਂਝ ਵੈਨਕੂਵਰ ਪੁਲਿਸ ਦੇ ਅਧਿਕਾਰੀ ਹੋਣ ਦੇ ਨਾਲ ਨੌਜਵਾਨਾਂ ਨੂੰ ਗਰੋਹਾਂ ਅਤੇ ਅਪਰਾਧਕ ਸਰਗਰਮੀਆਂ ਤੋਂ ਦੂਰ ਰੱਖਣ ਲਈ ਕੰਮ ਕਾਰਨ ਲਈ ਵੀ ਜਾਣੇ ਜਾਂਦੇ ਹਨ। ਉਨ੍ਹਾਂ ਵਲੋਂ ਸਥਾਪਿਤ ਕਿਡਜ਼ ਪਲੇਅ ਫਾਊਂਡੇਸ਼ਨ ਨੌਜਵਾਨਾਂ ਨਾਲ ਸੰਬੰਧਿਤ ਸਮਾਜਿਕ ਕਾਰਜਾਂ ਨਾਲ ਜੁੜੀ ਹੋਈ ਹੈ।ਕੈਲ ਦੁਸਾਂਝ ਖ਼ਿਲਾਫ਼ ਲਗਾਏ ਗਏ ਇਹ ਦੋਸ਼ ਅਜੇ ਅਦਾਲਤ ਵਿਚ ਸਾਬਤ ਨਹੀਂ ਹੋਏ ਅਤੇ ਉਨ੍ਹਾਂ ਨੂੰ ਅਦਾਲਤੀ ਕਾਰਵਾਈ ਦੌਰਾਨ ਆਪਣਾ ਪੱਖ ਰੱਖਣ ਦਾ ਪੂਰਾ ਅਧਿਕਾਰ ਹੈ। ਕੈਲ ਦੁਸਾਂਝ ਦੇ ਵਕੀਲ ਵਲੋਂ ਦੁਸਾਂਝ ਨੂੰ ’ਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਗਿਆ ਹੈ।
ਪਿਛਲੀ ਖ਼ਬਰ ਖ਼ਰਚਾ ਬਚਾਉਣ ਲਈ ਬਰਤਾਨਵੀ ਫ਼ੌਜ ਨੂੰ ਗੈਰ - ਜ਼ਰੂਰੀ ਸਿਖਲਾਈ ਅਭਿਆਸ ਰੋਕਣ ਦੇ ਹੁਕਮ ਅਗਲੀ ਖ਼ਬਰ ਪੰਜਾਬ ਦੇ 7 ਸਿਤਾਰੇ ਏਸ਼ਿਆਈ ਖੇਡਾਂ ’ ਚ ਭਰਨਗੇ ਜਿੱਤ ਦੀ ਉਡਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।