ਟਰੰਪ ਨੇ ਅਮਰੀਕਾ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਾਇਆ - ਜਯਾਪਾਲ
ਸੈਕਰਾਮੈਂਟੋ, 13 ਸਤੰਬਰ (ਹੁਸਨ ਲੜੋਆ ਬੰਗਾ)-ਡੈਮੋਕਰੇਟਿਕ ਪ੍ਰਤੀਨਿਧੀ ਪ੍ਰਾਮਿਲਾ ਜਯਾਪਾਲ ਨੇ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਦੁਨੀਆ ਭਰ ਵਿਚ ਅਮਰੀਕਾ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਇਹ ਸ਼ੱਕ ਵਧ ਰਿਹਾ ਹੈ ਕਿ ਕੀ ਵਾਸ਼ਿੰਗਟਨ ’ਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਭਰੋਸਾ ਕੀਤਾ ਜਾ ਸਕਦਾ ਹੈ ਜਾਂ ਨਹੀਂ।
ਅਜੀਤ ਡੈਸਕ
14-09-2026