14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਾਰਾਗੜ੍ਹੀ ਦੇ 21 ਸਿੱਖ ਸ਼ਹੀਦਾਂ ਨੂੰ ਸਮਰਪਿਤ ਸਿਡਨੀ ਵਿਚ ਵਿਸ਼ੇਸ਼ ਸਮਾਗਮ

ਸਿਡਨੀ, 13 ਸਤੰਬਰ (ਹਰਕੀਰਤ ਸਿੰਘ ਸੰਧਰ)-ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ 21 ਸਿੱਖ ਸੈਨਿਕਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਅਫ਼ਗਾਨ ਹਮਲਾਵਰਾਂ ਦਾ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਦਿੱਤੀ ਗਈ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਯਾਦਗਾਰੀ ਸਮਾਗਮ ਸਿਡਨੀ ਦੇ ਗਲੈਨਵੁਡ ਵਿਖੇ ਸਥਿਤ ਐਨਜ਼ੈਕ ਸਿੱਖ ਵਾਰ ਮੈਮੋਰੀਅਲ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸੈਂਕੜੇ ਲੋਕਾਂ ਨੇ ਇਕੱਤਰ ਹੋ ਕੇ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 14-09-2026
ਸਿਡਨੀ, 13 ਸਤੰਬਰ (ਹਰਕੀਰਤ ਸਿੰਘ ਸੰਧਰ)-ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ 21 ਸਿੱਖ ਸੈਨਿਕਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਅਫ਼ਗਾਨ ਹਮਲਾਵਰਾਂ ਦਾ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਦਿੱਤੀ ਗਈ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਯਾਦਗਾਰੀ ਸਮਾਗਮ ਸਿਡਨੀ ਦੇ ਗਲੈਨਵੁਡ ਵਿਖੇ ਸਥਿਤ ਐਨਜ਼ੈਕ ਸਿੱਖ ਵਾਰ ਮੈਮੋਰੀਅਲ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸੈਂਕੜੇ ਲੋਕਾਂ ਨੇ ਇਕੱਤਰ ਹੋ ਕੇ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਸਾਰਾਗੜ੍ਹੀ ਦੀ 12 ਸਤੰਬਰ, 1897 ਨੂੰ ਵਾਪਰੀ ਇਤਿਹਾਸਕ ਜੰਗ ਦੁਨੀਆ ਦੇ ਸੈਨਿਕ ਇਤਿਹਾਸ ਵਿੱਚ ਬਹਾਦਰੀ, ਦ੍ਰਿੜ੍ਹਤਾ ਅਤੇ ਕੁਰਬਾਨੀ ਦੀ ਇੱਕ ਵਿਲੱਖਣ ਮਿਸਾਲ ਵਜੋਂ ਦਰਜ ਹੈ। 21 ਸਿੱਖ ਸੈਨਿਕਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਆਖ਼ਰੀ ਸਾਹ ਤੱਕ ਮੋਰਚਾ ਸੰਭਾਲਿਆ। ਉਨ੍ਹਾਂ ਦੀ ਇਹ ਅਦੁੱਤੀ ਬਹਾਦਰੀ ਅੱਜ ਵੀ ਦੁਨੀਆ ਭਰ ਵਿੱਚ ਯਾਦ ਕੀਤੀ ਜਾਂਦੀ ਹੈ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਯੋਧਿਆਂ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅਜਿਹੇ ਸਮਾਗਮ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ।ਇਸੇ ਲੜੀ ਤਹਿਤ ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਅਤੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਗਲੈਨਵੁਡ ਦੇ ਐਨਜ਼ੈਕ ਸਿੱਖ ਵਾਰ ਮੈਮੋਰੀਅਲ ਵਿਖੇ ਸਿੱਖ ਸੈਨਿਕਾਂ ਦੀ ਯਾਦ ਵਿੱਚ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਗਿਆ।ਸਮਾਗਮ ਦੀ ਸ਼ੁਰੂਆਤ ਹਸਰਤ ਸੰਧਰ ਵਲੋਂ ਇਥੋਂ ਦੇ ਮੂਲ ਵਸਨੀਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕੀਤੀ ਗਈ। ਇਸ ਉਪਰੰਤ ਬੱਚਿਆਂ ਵਲੋਂ ਆਸਟ੍ਰੇਲੀਆ ਦਾ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਦਵਿੰਦਰ ਸਿੰਘ ਧਾਰੀਆ ਵਲੋਂ ‘ਦੇਹ ਸ਼ਿਵਾ ਬਰ ਮੋਹੇ ਇਹੈ’ ਸ਼ਬਦ ਗਾਇਨ ਕੀਤਾ ਗਿਆ। ਇਸ ਤੋਂ ਬਾਅਦ ਰੀਥ ਸਰਵਿਸ ਕਰਵਾਈ ਗਈ, ਜਿਸ ਦੌਰਾਨ ਵੱਖ-ਵੱਖ ਸੰਸਥਾਵਾਂ, ਪਰਿਵਾਰਾਂ ਅਤੇ ਭਾਈਚਾਰੇ ਦੇ ਲੋਕਾਂ ਨੇ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦ ਸਿੱਖ ਸੈਨਿਕਾਂ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ।ਇਸ ਮੌਕੇ ਬੋਲਦਿਆਂ ਮਹਿੰਗਾ ਸਿੰਘ ਖੱਖ, ਹਰਮੀਕ ਸਿੰਘ, ਸੁਖਮਨਦੀਪ ਕੌਰ, ਖਾਹਿਸ਼ ਕਾਹਲੋਂ , ਸੁਰਿੰਦਰ ਸਿੰਘ ਸੋਹੀ, ਜੀਵਨ ਸਿੰਘ ਦੁਸਾਂਝ, ਅਧਿਆਪਕ ਕਰਮਜੀਤ ਕੌਰ, ਗੋਬਿੰਦ ਸਿੰਘ ਢਿੱਲੋਂ, ਕੁਲਵਿੰਦਰ ਜਗਰਾਓਂ , ਗਿਆਨੀ ਸੰਤੋਖ ਸਿੰਘ , ਗੁਰਜੰਟ ਸਿੰਘ ਖਹਿਰਾ, ਕਲਵੰਤ ਕੌਰ, ਚਰਨਜੀਤ ਸਿੰਘ ਅਟਵਾਲ ਅਤੇ ਬਲਵਿੰਦਰ ਸਿੰਘ ਰੂਬੀ ਸਮੇਤ ਹੋਰਨਾਂ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ।ਨਰਿੰਦਰ ਸਿੰਘ ਚਾਰਲੀ ਅਤੇ ਪ੍ਰਿਤਪਾਲ ਸਿੰਘ ਵਲੋਂ ਵੀ ਇਸ ਮੌਕੇ ਆਪਣੀਆਂ ਸੇਵਾਵਾਂ ਪੇਸ਼ ਕੀਤੀਆਂ ਗਈਆਂ। ਸਨੀ ਸਿੰਘ, ਹਰਮੋਹਨ ਬਾਲੀਆ, ਰਾਜਵੰਤ ਸਿੰਘ ਅਤੇ ਹਰਿੰਦਰ ਸਿੰਘ , ਸੁਰਿੰਦਰ ਮਾਣਕੂ, ਸਮੇਤ ਹੋਰਨਾਂ ਨੇ ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਅਤੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਕਰਵਾਉਣ ਲਈ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਗਲਾਸਗੋ ਦੇ ਉਘੇ ਕਾਰੋਬਾਰੀ ਸੱਤੀ ਸਿੰਘ ਬ੍ਰਿਟਿਸ਼ ਫ਼ੌਜ ਦੇ ਆਨਰੇਰੀ ਕਰਨਲ ਨਿਯੁਕਤ ਅਗਲੀ ਖ਼ਬਰ ਸਿੱਖ ਡਰਾਈਵਰ ਦੀ ਹਿੰਮਤ ਨਾਲ ਅੱਗ ਦੀਆਂ ਲਪਟਾਂ ’ ਚ ਘਿਰੇ ਟਰੱਕ ’ ਚੋ ਬਚੀ ਅਨੇਕਾਂ ਗਊਆਂ ਦੀ ਜਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।