ਜੰਗ ਵਿਚਾਲੇ ਈਰਾਨੀ ਰਾਸ਼ਟਰਪਤੀ ਨੂੰ ਅਮਰੀਕੀ ਵੀਜ਼ਾ ਸੰਯੁਕਤ ਰਾਸ਼ਟਰ ਮਹਾਸਭਾ ਲਈ ਆਉਣਗੇ ਨਿਊਯਾਰਕ
ਨਿਊਯਾਰਕ, 19 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਅਤੇ ਈਰਾਨ ਵਿਚਾਲੇ ਮਹੀਨਿਆਂ ਤੋਂ ਚੱਲ ਰਹੇ ਫੌਜੀ ਟਕਰਾਅ ਦੇ ਬਾਵਜੂਦ ਟਰੰਪ ਪ੍ਰਸ਼ਾਸਨ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਅਤੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਸਮੇਤ ਮੁੱਖ ਵਫ਼ਦ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਹਿੱਸਾ ਲੈਣ ਲਈ ਅਮਰੀਕੀ ਵੀਜ਼ੇ ਮਨਜ਼ੂਰ ਕਰ ਦਿੱਤੇ ਹਨ। ਅਮਰੀਕੀ ਵਿਦੇਸ਼ ਵਿਭਾਗ ਮੁਤਾਬਕ ਸੰਯੁਕਤ ਰਾਸ਼ਟਰ ਦੇ ਮੇਜ਼ਬਾਨ ਦੇਸ਼ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਤਹਿਤ ਈਰਾਨੀ ਵਫ਼ਦ ਨੂੰ ਨਿਊਯਾਰਕ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਅਜੀਤ ਡੈਸਕ
20-09-2026