24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਿਊਯਾਰਕ ’ ਚ ਤਾਰਿਕ ਰਹਿਮਾਨ ਤੇ ਅਜੈ ਬੰਗਾ ਦੀ ਮੁਲਾਕਾਤ

ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) - ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਵਿਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੇ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਬੰਗਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੰਗਲਾਦੇਸ਼ ਦੀਆਂ ਵਿਕਾਸ ਤਰਜੀਹਾਂ, ਆਰਥਿਕ ਤਰੱਕੀ ਅਤੇ ਵਿਸ਼ਵ ਬੈਂਕ ਨਾਲ ਸਹਿਯੋਗ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਹੋਇਆ।

ਅਜੀਤ ਡੈਸਕ 24-09-2026
ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) - ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਵਿਚ ਹਿੱਸਾ ਲੈਣ ਲਈ ਨਿਊਯਾਰਕ ਪਹੁੰਚੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੇ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਬੰਗਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੰਗਲਾਦੇਸ਼ ਦੀਆਂ ਵਿਕਾਸ ਤਰਜੀਹਾਂ, ਆਰਥਿਕ ਤਰੱਕੀ ਅਤੇ ਵਿਸ਼ਵ ਬੈਂਕ ਨਾਲ ਸਹਿਯੋਗ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਹੋਇਆ। ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿਚ ਹੋਈ ਇਸ ਮੁਲਾਕਾਤ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਦਿਲਚਸਪੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ। ਗੱਲਬਾਤ ਦੌਰਾਨ ਬੰਗਲਾਦੇਸ਼ ਦੇ ਵਿਕਾਸ ਕਾਰਜਾਂ ਲਈ ਵਿਸ਼ਵ ਬੈਂਕ ਦੀ ਸਹਾਇਤਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਭਵਿੱਖ ਵਿਚ ਭਾਈਵਾਲ ੀ ਦੇ ਨਵੇਂ ਖੇਤਰਾਂ ਦੀਆਂ ਸੰਭਾਵਨਾਵਾਂ ਤਲਾਸ਼ਣ ’ਤੇ ਵੀ ਚਰਚਾ ਕੀਤੀ ਗਈ। ਨਿਊਯਾਰਕ ਦੇ ਆਪਣੇ ਦੌਰੇ ਦੌਰਾਨ ਤਾਰਿਕ ਰਹਿਮਾਨ ਵੱਖ-ਵੱਖ ਦੇਸ਼ਾਂ ਦੇ ਸਰਕਾਰ ਮੁਖੀਆਂ ਅਤੇ ਕੌਮਾਂਤਰੀ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕਈ ਦੁਵੱਲੀਆਂ ਅਤੇ ਉੱਚ ਪੱਧਰੀ ਮੀਟਿੰਗਾਂ ਕਰਨਗੇ।
ਪਿਛਲੀ ਖ਼ਬਰ ਯੂ . ਐਨ . ਮਹਾਸਭਾ ਦੌਰਾਨ ਨਿਊਯਾਰਕ ’ ਚ ਦੋ ਵੱਡੇ ਪ੍ਰਦਰਸ਼ਨ ਅਗਲੀ ਖ਼ਬਰ ਰੋਮ ਦੇ ਗੁਰਦੁਆਰਾ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।