ਬਰਖ਼ਾਸਤਗੀ ਨੂੰ ਅਦਾਲਤ ‘ ਚ ਚੁਣੌਤੀ ਦੇਣ ਪੁੱਜੇ ਸਰੀ ਦੇ ਸਾਬਕਾ ਪੁਲਿਸ ਮੁਖੀ ਨੌਰਮ ਲਿਪਿੰਸਕੀ
ਪਟੀਸ਼ਨ ‘ਚ ਬਾਹਰੀ ਸਿਆਸੀ ਕਾਰਨਾਂ ਤੋਂ ਪ੍ਰਭਾਵਿਤ ਹੋ ਕੇ ਅਹੁਦੇ ਤੋਂ ਹਟਾਉਣ ਦਾ ਦਾਅਵਾ ਵੈਨਕੂਵਰ, 29 ਸਤੰਬਰ (ਮਲਕੀਤ ਸਿੰਘ)-ਸਰੀ ਦੇ ਸਾਬਕਾ ਪੁਲਿਸ ਮੁਖੀ ਨੌਰਮ ਲਿਪਿੰਸਕੀ ਨੇ ਆਪਣੀ ਬਰਖ਼ਾਸਤਗੀ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਹੈ। ਉਨ੍ਹਾਂ ਵਲੋਂ ਦਾਇਰ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਬਾਹਰੀ ਸਿਆਸੀ ਕਾਰਨਾਂ ਤੋਂ ਪ੍ਰਭਾਵਿਤ ਸੀ।
ਅਜੀਤ ਡੈਸਕ
30-09-2026
ਵੈਨਕੂਵਰ, 29 ਸਤੰਬਰ (ਮਲਕੀਤ ਸਿੰਘ)-ਸਰੀ ਦੇ ਸਾਬਕਾ ਪੁਲਿਸ ਮੁਖੀ ਨੌਰਮ ਲਿਪਿੰਸਕੀ ਨੇ ਆਪਣੀ ਬਰਖ਼ਾਸਤਗੀ ਨੂੰ ਅਦਾਲਤ ਵਿਚ ਚੁਣੌਤੀ ਦਿੱਤੀ ਹੈ। ਉਨ੍ਹਾਂ ਵਲੋਂ ਦਾਇਰ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਬਾਹਰੀ ਸਿਆਸੀ ਕਾਰਨਾਂ ਤੋਂ ਪ੍ਰਭਾਵਿਤ ਸੀ। ਪ੍ਰਾਪਤ ਵੇਰਵਿਆ ਮੁਤਾਬਕ ਲਿਪਿੰਸਕੀ ਆਪਣੀ ਬਰਖ਼ਾਸਤਗੀ ਖ਼ਿਲਾਫ਼ ਅਦਾਲਤੀ ਕਾਰਵਾਈ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਅਤੇ ਇਸ ਪਿੱਛੇ ਦੱਸੇ ਗਏ ਕਾਰਨਾਂ ਦੀ ਅਦਾਲਤੀ ਸਮੀਖਿਆ ਹੋਣੀ ਚਾਹੀਦੀ ਹੈ।ਇਹ ਮਾਮਲਾ ਇਸ ਲਈ ਵੀ ਅਹਿਮ ਹੈ ਕਿਉਂਕਿ ਲਿਪਿੰਸਕੀ ਸਰੀ ਵਿੱਚ ਆਰ . ਸੀ.ਐੱਮ.ਪੀ. ਦੀ ਥਾਂ ਨਵੀਂ ਸਰੀ ਪੁਲਿਸ ਸੇਵਾ ਕਾਇਮ ਕਰਨ ਅਤੇ ਉਸ ਨੂੰ ਅਮਲੀ ਰੂਪ ਦੇਣ ਦੀ ਪ੍ਰਕਿਰਿਆ ਦੌਰਾਨ ਇਸ ਦੇ ਪਹਿਲੇ ਪੁਲਿਸ ਮੁਖੀ ਸਨ। ਪੁਲਿਸ ਤਬਦੀਲੀ ਦਾ ਮਾਮਲਾ ਲੰਮੇ ਸਮੇਂ ਤੋਂ ਸਰੀ ਦੀ ਸਥਾਨਕ ਅਤੇ ਸੂਬਾਈ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਰਿਹਾ ਹੈ।ਲਿਪਿੰਸਕੀ ਵਲੋਂ ਪਟੀਸ਼ਨ ਵਿੱਚ ਲਾਏ ਗਏ ਸਿਆਸੀ ਪ੍ਰਭਾਵ ਸਬੰਧੀ ਦੋਸ਼ ਅਜੇ ਅਦਾਲਤ ਵਿੱਚ ਸਾਬਤ ਨਹੀਂ ਹੋਏ। ਹੁਣ ਅਦਾਲਤੀ ਕਾਰਵਾਈ ਦੌਰਾਨ ਦੋਵਾਂ ਧਿਰਾਂ ਦਾ ਪੱਖ ਸਾਹਮਣੇ ਆਉਣ ਤੋਂ ਬਾਅਦ ਹੀ ਇਸ ਵਿਵਾਦ ਬਾਰੇ ਅਗਲੀ ਸਥਿਤੀ ਸਪੱਸ਼ਟ ਹੋਵੇਗੀ।