01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਰਮਨੀ ‘ਚ ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਤੀਜੇ ਅਤੇ ਚੌਥੇ ਪਾਤਸ਼ਾਹ ਦੇ ਪੁਰਬ ਦਿਹਾੜੇ ਮਨਾਏ

ਬਰਲਿਨ, 30 ਸਤੰਬਰ (ਲਖਵਿੰਦਰ ਸਿੰਘ ਵਲਟੋਹਾ)-ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਦੀਵਾਨ ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ। ਸਮਾਗਮ ਦੀ ਸ਼ੁਰੂਆਤ ਭਾਈ ਸੰਦੀਪ ਸਿੰਘ ਸਿੱਧੂ ਅਤੇ ਸਮੂਹ ਪਰਿਵਾਰ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ।

ਅਜੀਤ ਡੈਸਕ 01-10-2026
ਬਰਲਿਨ, 30 ਸਤੰਬਰ (ਲਖਵਿੰਦਰ ਸਿੰਘ ਵਲਟੋਹਾ)-ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਦੀਵਾਨ ਗੁਰਦੁਆਰਾ ਸਿੰਘ ਸਭਾ ਡੈਨਹਾਗ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਏ ਗਏ।ਸਮਾਗਮ ਦੀ ਸ਼ੁਰੂਆਤ ਭਾਈ ਸੰਦੀਪ ਸਿੰਘ ਸਿੱਧੂ ਅਤੇ ਸਮੂਹ ਪਰਿਵਾਰ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਉਪਰੰਤ ਦੀਵਾਨ ਦੀ ਆਰੰਭਤਾ ਹੋਈ, ਜਿਸ ਦੌਰਾਨ ਸਥਾਨਕ ਸੰਗਤ ਦੇ ਜੱਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੋਂ ਸਾਨੂੰ ਸ਼ਬਦ ਗੁਰੂ ਨਾਲ ਜੁੜਨ, ਨਿਮਰਤਾ ਵਿੱਚ ਰਹਿਣ, ਨਿਰਸੁਆਰਥ ਹੋ ਕੇ ਸੇਵਾ-ਸਿਮਰਨ ਕਰਨ ਅਤੇ ਸਮਾਜ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਸੇਵਾ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਉਪਰੰਤ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਨੇ ਮਨੋਹਰ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਭਰਪੂਰ ਲਾਹਾ ਪ੍ਰਾਪਤ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਸਮੂਹ ਟਰੱਸਟੀ, ਸੇਵਾਦਾਰ, ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਸ਼ਰਧਾ ਭਾਵਨਾ ਪ੍ਰਗਟ ਕੀਤੀ।
ਪਿਛਲੀ ਖ਼ਬਰ ਅਨੰਦਪੁਰ ਸਾਹਿਬ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਆਪਣੇ ’ਤੇ ਉੱਠਣ ਵਾਲੇ ਸਵਾਲਾਂ ਦਾ ਜਵਾਬ ਦੇਵੇ- ਪੰਥਕ ਤਾਲਮੇਲ ਸੰਗਠਨ ਅਗਲੀ ਖ਼ਬਰ ਸੇਡਿਨ ਜੁੜਵਾਂ ਭਰਾਵਾਂ ਦੀ ਗਰਾਊਸ ਗ੍ਰਾਈਂਡ ਦੌੜ ਨੇ ਲੋੜਵੰਦ ਸਕੂਲੀ ਬੱਚਿਆਂ ਲਈ ਇਕੱਠੇ ਕੀਤੇ 85 ਹਜ਼ਾਰ ਡਾਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।