06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗਲਾਸਗੋ ਦੀ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੁਰਾਤਨ ਹੱਥ - ਲਿਖਤ ਸਰੂਪ ਦੇ ਕਰੇਗੀ ਦਰਸ਼ਨ

ਗਲਾਸਗੋ, 5 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਐਤਵਾਰ 25 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਤਿਹਾਸਕ ਹੱਥ-ਲਿਖਤ ਸਰੂਪ ਸੰਗਤ ਦੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ। ਗੁਰਦੁਆਰਾ ਸਾਹਿਬ ਵਲੋਂ ਜਾਰੀ ਜਾਣਕਾਰੀ ਅਨੁਸਾਰ ਸੰਗਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇਸ ਸਰੂਪ ਦੇ ਦਰਸ਼ਨ ਕਰ ਸਕੇਗੀ।

ਸੈਂਟਰਲ ਗੁਰਦੁਆਰਾ ਗਲਾਸਗੋ। 06-10-2026
ਗਲਾਸਗੋ, 5 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਐਤਵਾਰ 25 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਤਿਹਾਸਕ ਹੱਥ-ਲਿਖਤ ਸਰੂਪ ਸੰਗਤ ਦੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ। ਗੁਰਦੁਆਰਾ ਸਾਹਿਬ ਵਲੋਂ ਜਾਰੀ ਜਾਣਕਾਰੀ ਅਨੁਸਾਰ ਸੰਗਤ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇਸ ਸਰੂਪ ਦੇ ਦਰਸ਼ਨ ਕਰ ਸਕੇਗੀ। ਇਹ ਇਤਿਹਾਸਕ ਸਰੂਪ ਸਿੱਖ ਰਾਜ ਦੇ ਦੂਜੇ ਮਹਾਰਾਜਾ ਖੜਕ ਸਿੰਘ ਦੇ ਕੋਲ ਸੀ। ਪ੍ਰਬੰਧਕਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਇਹ ਸਰੂਪ 1848 ਵਿਚ ਦੁੱਲੇਵਾਲਾ ਕਿਲ੍ਹੇ ਤੋਂ ਲਿਜਾਇਆ ਗਿਆ ਸੀ ਅਤੇ ਬਾਅਦ ਵਿਚ ਸਕਾਟਲੈਂਡ ਦੀ ਐਡਿਨਬਰਾ ਯੂਨੀਵਰਸਿਟੀ ਦੇ ਸੰਗ੍ਰਹਿ ਦਾ ਹਿੱਸਾ ਬਣਿਆ, ਜਿੱਥੇ ਇਸ ਨੂੰ ਸੰਭਾਲ ਕੇ ਰੱਖਿਆ ਗਿਆ ਹੈ। ਸਾਲ 2020 ਵਿਚ ਖੋਜਕਰਤਾਵਾਂ ਦੇ ਯਤਨਾਂ ਨਾਲ ਇਸ ਹੱਥ-ਲਿਖਤ ਸਰੂਪ ਵੱਲ ਮੁੜ ਧਿਆਨ ਗਿਆ। ਇਸ ਨਾਲ ਸਰੂਪ ਦੀ ਇਤਿਹਾਸਕ ਮਹੱਤਤਾ ਅਤੇ ਸਿੱਖ ਵਿਰਾਸਤ ਨਾਲ ਇਸ ਦੇ ਸਬੰਧ ਬਾਰੇ ਜਾਣਕਾਰੀ ਸਾਹਮਣੇ ਲਿਆਉਣ ਵਿਚ ਮਦਦ ਮਿਲੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਇਤਿਹਾਸਕ ਸਰੂਪ ਦੀ ਆਮਦ ਨੂੰ ਸੰਗਤ ਲਈ ਵਿਸ਼ੇਸ਼ ਸੁਭਾਗ ਦੱਸਿਆ ਹੈ।
ਪਿਛਲੀ ਖ਼ਬਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਸਾਥ ਦੇਣ ਵਿਦੇਸ਼ੀ ਪੰਜਾਬੀ- ਡਾ. ਸੁਖਪ੍ਰੀਤ... ਅਗਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ’ ਚ 40 ਪੰਜਾਬੀਆਂ ਸਮੇਤ 355 ਉਮੀਦਵਾਰ ਮੈਦਾਨ ’ ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।