09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਨੋਬਲ ਸ਼ਾਂਤੀ ਪੁਰਸਕਾਰ ਦਾ ਹੱਕਦਾਰ ਹਾਂ-ਟਰੰਪ

ਨਿਊਯਾਰਕ, 8 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੋਬਲ ਸ਼ਾਂਤੀ ਪੁਰਸਕਾਰ ਦੇ ਐਲਾਨ ਤੋਂ ਪਹਿਲਾਂ ਆਪਣੇ ਦਾਅਵੇ ਨੂੰ ਹੋਰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ’ਤੇ ਜੰਗਾਂ ਅਤੇ ਟਕਰਾਵਾਂ ਨੂੰ ਠੱਲ੍ਹ ਪਾਉਣ ਲਈ ਉਨ੍ਹਾਂ ਵਲੋਂ ਨਿਭਾਈ ਭੂਮਿਕਾ ਉਨ੍ਹਾਂ ਨੂੰ ਇਸ ਵੱਕਾਰੀ ਸਨਮਾਨ ਦਾ ਹੱਕਦਾਰ ਬਣਾਉਂਦੀ ਹੈ। ਹਾਲਾਂਕਿ, ਟਰੰਪ ਨੇ ਇਹ ਖਦਸ਼ਾ ਵੀ ਜਤਾਇਆ ਕਿ ਨੋਬਲ ਕਮੇਟੀ ਸ਼ਾਇਦ ਉਨ੍ਹਾਂ ਦੇ ਹੱਕ ਵਿਚ ਫੈਸਲਾ ਨਾ ਕਰੇ।

ਅਜੀਤ ਡੈਸਕ 09-10-2026
ਨਿਊਯਾਰਕ, 8 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੋਬਲ ਸ਼ਾਂਤੀ ਪੁਰਸਕਾਰ ਦੇ ਐਲਾਨ ਤੋਂ ਪਹਿਲਾਂ ਆਪਣੇ ਦਾਅਵੇ ਨੂੰ ਹੋਰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ’ਤੇ ਜੰਗਾਂ ਅਤੇ ਟਕਰਾਵਾਂ ਨੂੰ ਠੱਲ੍ਹ ਪਾਉਣ ਲਈ ਉਨ੍ਹਾਂ ਵਲੋਂ ਨਿਭਾਈ ਭੂਮਿਕਾ ਉਨ੍ਹਾਂ ਨੂੰ ਇਸ ਵੱਕਾਰੀ ਸਨਮਾਨ ਦਾ ਹੱਕਦਾਰ ਬਣਾਉਂਦੀ ਹੈ। ਹਾਲਾਂਕਿ, ਟਰੰਪ ਨੇ ਇਹ ਖਦਸ਼ਾ ਵੀ ਜਤਾਇਆ ਕਿ ਨੋਬਲ ਕਮੇਟੀ ਸ਼ਾਇਦ ਉਨ੍ਹਾਂ ਦੇ ਹੱਕ ਵਿਚ ਫੈਸਲਾ ਨਾ ਕਰੇ।ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਅੱਠ ਜੰਗਾਂ ਦਾ ਨਿਪਟਾਰਾ ਕਰਵਾਇਆ ਹੈ ਅਤੇ ਇਕ ਹੋਰ ਟਕਰਾਅ ਨੂੰ ਖਤਮ ਕਰਨ ਦੀ ਦਿਸ਼ਾ ਵਿਚ ਵੀ ਪ੍ਰਗਤੀ ਹੋ ਰਹੀ ਹੈ। ਗਾਜ਼ਾ ਤੋਂ ਬੰਧਕਾਂ ਦੀ ਵਾਪਸੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੌਮਾਂਤਰੀ ਪੱਧਰ ’ਤੇ ਅਜਿਹੇ ਫੈਸਲੇ ਅਤੇ ਪਹਿਲਕਦਮੀਆਂ ਕੀਤੀਆਂ ਗਈਆਂ, ਜੋ ਪਹਿਲਾਂ ਕੋਈ ਹੋਰ ਨਹੀਂ ਕਰ ਸਕਿਆ। ਟਰੰਪ ਨੇ ਕਿਹਾ ਕਿ ਇਹ ਸ਼ੇਖੀ ਨਹੀਂ, ਸਗੋਂ ਉਨ੍ਹਾਂ ਦੇ ਕੰਮ ਦਾ ਰਿਕਾਰਡ ਹੈ। ਕੰਬੋਡੀਆ, ਇਜ਼ਰਾਈਲ ਅਤੇ ਪਾਕਿਸਤਾਨ ਦੇ ਆਗੂ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕਰਨ ਦੀ ਗੱਲ ਕਹਿ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੇ ਕੁਝ ਦਾਅਵੇ ਵਿਵਾਦਾਂ ਤੋਂ ਅਛੂਤੇ ਨਹੀਂ ਹਨ। ਕਾਂਗੋ ਅਤੇ ਕੰਬੋਡੀਆ-ਥਾਈਲੈਂਡ ਸਰਹੱਦ ’ਤੇ ਮੁੜ ਤਣਾਅ ਭੜਕਿਆ ਹੈ, ਜਦਕਿ ਰੂਸ-ਯੂਕਰੇਨ ਜੰਗ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਵੀ ਅਜੇ ਕਿਸੇ ਠੋਸ ਨਤੀਜੇ ਤੱਕ ਨਹੀਂ ਪਹੁੰਚ ਸਕੀਆਂ। ਈਰਾਨ ਨਾਲ ਟਕਰਾਅ ਨੂੰ ਲੈ ਕੇ ਵੀ ਟਰੰਪ ਨੇ ਆਪਣੇ ਫੈਸਲਿਆਂ ਦਾ ਜ਼ੋਰਦਾਰ ਬਚਾਅ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਈਰਾਨ ਨੂੰ ਪਰਮਾਣੂ ਹਥਿਆਰ ਹਾਸਲ ਕਰਨ ਤੋਂ ਰੋਕਣਾ ਸਿਰਫ਼ ਅਮਰੀਕਾ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀ ਸੁਰੱਖਿਆ ਲਈ ਅਹਿਮ ਕਦਮ ਹੈ। ਦੂਜੇ ਪਾਸੇ, ਇਸ ਟਕਰਾਅ ਨੇ ਕੌਮਾਂਤਰੀ ਊਰਜਾ ਸਪਲਾਈ ਨੂੰ ਪ੍ਰਭਾਵਿਤ ਕਰਨ ਦੇ ਨਾਲ ਤੇਲ ਅਤੇ ਗੈਸ ਦੀਆਂ ਕੀਮਤਾਂ ’ਤੇ ਵੀ ਦਬਾਅ ਵਧਾਇਆ ਹੈ।ਟਰੰਪ ਨੇ 2025 ਦੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਅਤੇ ਵੇਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਆਗੂ ਮਾਰੀਆ ਕੋਰੀਨਾ ਮਚਾਡੋ ਦਾ ਹਵਾਲਾ ਵੀ ਦਿੱਤਾ। ਮਚਾਡੋ ਵਲੋਂ ਆਪਣਾ ਨੋਬਲ ਮੈਡਲ ਟਰੰਪ ਨੂੰ ਦਿੱਤੇ ਜਾਣ ਨੂੰ ਉਨ੍ਹਾਂ ਨੇ ਆਪਣੇ ਲਈ ਵੱਡਾ ਸਨਮਾਨ ਦੱਸਿਆ। ਟਰੰਪ ਮੁਤਾਬਕ ਮਚਾਡੋ ਨੇ ਵੀ ਉਨ੍ਹਾਂ ਨੂੰ ਇਸ ਪੁਰਸਕਾਰ ਦਾ ਸਭ ਤੋਂ ਵੱਧ ਹੱਕਦਾਰ ਕਰਾਰ ਦਿੱਤਾ ਸੀ।ਇਸੇ ਦੌਰਾਨ ਟਰੰਪ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਮਿਲੇ ਨੋਬਲ ਸ਼ਾਂਤੀ ਪੁਰਸਕਾਰ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਓਬਾਮਾ ਨੂੰ ਰਾਸ਼ਟਰਪਤੀ ਬਣਨ ਦੇ ਸ਼ੁਰੂਆਤੀ ਦੌਰ ਵਿਚ ਹੀ ਇਹ ਸਨਮਾਨ ਮਿਲ ਗਿਆ ਸੀ, ਜਦਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜੰਗਾਂ ਰੋਕਣ, ਬੰਧਕਾਂ ਦੀ ਵਾਪਸੀ ਅਤੇ ਵੱਖ-ਵੱਖ ਦੇਸ਼ਾਂ ਵਿਚਾਲੇ ਟਕਰਾਅ ਘਟਾਉਣ ਲਈ ਠੋਸ ਕਦਮ ਚੁੱਕੇ ਹਨ। ਟਰੰਪ ਦਾ ਇਹ ਵੀ ਦਾਅਵਾ ਹੈ ਕਿ ਟੈਰਿਫ਼ ਅਤੇ ਹੋਰ ਆਰਥਿਕ ਦਬਾਅ ਨੂੰ ਕੂਟਨੀਤਕ ਹਥਿਆਰ ਵਜੋਂ ਵਰਤ ਕੇ ਉਨ੍ਹਾਂ ਨੇ ਕਈ ਦੇਸ਼ਾਂ ਨੂੰ ਟਕਰਾਅ ਤੋਂ ਪਿੱਛੇ ਹਟਣ ਲਈ ਮਜਬੂਰ ਕੀਤਾ।ਹੁਣ ਸਾਰੀਆਂ ਨਜ਼ਰਾਂ ਨਾਰਵੇ ਦੀ ਨੋਬਲ ਕਮੇਟੀ ਦੇ ਫੈਸਲੇ ’ਤੇ ਟਿਕੀਆਂ ਹਨ, ਜੋ ਸ਼ੁੱਕਰਵਾਰ ਨੂੰ 2026 ਦੇ ਨੋਬਲ ਸ਼ਾਂਤੀ ਪੁਰਸਕਾਰ ਦੇ ਜੇਤੂ ਦਾ ਐਲਾਨ ਕਰੇਗੀ। ਟਰੰਪ ਨੇ ਸਪਸ਼ਟ ਕੀਤਾ ਹੈ ਕਿ ਪੁਰਸਕਾਰ ਮਿਲੇ ਜਾਂ ਨਾ ਮਿਲੇ, ਉਹ ਆਪਣੇ ਸ਼ਾਂਤੀ ਯਤਨਾਂ ਅਤੇ ਕੌਮਾਂਤਰੀ ਪੱਧਰ ’ਤੇ ਕੀਤੀਆਂ ਪਹਿਲਕਦਮੀਆਂ ਨੂੰ ਆਪਣੀ ਵੱਡੀ ਪ੍ਰਾਪਤੀ ਮੰਨਦੇ ਹਨ।
ਪਿਛਲੀ ਖ਼ਬਰ ਹੋਪਸ ਤੇ ਹੈਡਿਨ ਪੰਜਾਬ ਕਿੰਗਜ਼ ਦੇ ਕੋਚਿੰਗ ਸਟਾਫ ਤੋਂ ਹਟੇ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਬੈਠਕ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।