ਨਸਲਵਾਦੀ ਹਮਲਿਆਂ ਵਿਰੁੱਧ ਭਾਰਤੀ ਟੈਕਸੀ ਚਾਲਕਾਂ ਵਲੋਂ ਹੜਤਾਲ
ਮੈਲਬੌਰਨ, 22 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੇ ਸ਼ਹਿਰ ਟਾਊਨਸਵਿਲ ਵਿਚ ਟੈਕਸੀ ਚਾਲਕਾਂ ’ਤੇ ਹਮਲਿਆਂ ਅਤੇ ਵਾਹਨਾਂ ਦੀ ਭੰਨ-ਤੋੜ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਭਾਰਤੀ ਮੂਲ ਦੇ ਟੈਕਸੀ ਚਾਲਕਾਂ ਵਲੋਂ 24 ਘੰਟੇ ਦੀ ਹੜਤਾਲ ਕੀਤੀ ਗਈ। ਇਸ ਹੜਤਾਲ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਅਤੇ ਹੋਰ ਭਾਰਤੀ ਮੂਲ ਦੇ ਡਰਾਈਵਰਾਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
23-10-2026