ਮੈਲਬੌਰਨ ’ ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਮੈਲਬੌਰਨ, 24 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਐਪਿੰਗ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤੀ ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਹੋਰਨਾਂ ਭਾਈਚਾਰਿਆਂ ਦੇ ਲੋਕਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਅਜੀਤ ਡੈਸਕ
25-10-2026