29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਹਾੜੀ ਇਲਾਕਿਆਂ ਵਿਚ ਅਗੇਤੀ ਬਰਫ਼ਬਾਰੀ ਦੀ ਸੰਭਾਵਨਾ

ਵੈਨਕੂਵਰ, 28 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਕੁਝ ਚੋਣਵੇਂ ਪਹਾੜੀ ਇਲਾਕਿਆਂ ਵਿਚ ਮੌਸਮ ਦੇ ਮਿਜ਼ਾਜ ਵਿਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ। ਕੈਨੇਡਾ ਦੇ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿਚ ਅਗੇਤੀ ਬਰਫ਼ਬਾਰੀ ਦੀ ਪੇਸ਼ੀਨਗੋਈ ਕਰਦਿਆਂ ਵਿਸ਼ੇਸ਼ ਮੌਸਮੀ ਸੂਚਨਾ ਜਾਰੀ ਕੀਤੀ ਹੈ।

ਅਜੀਤ ਡੈਸਕ 29-10-2026
ਵੈਨਕੂਵਰ, 28 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਕੁਝ ਚੋਣਵੇਂ ਪਹਾੜੀ ਇਲਾਕਿਆਂ ਵਿਚ ਮੌਸਮ ਦੇ ਮਿਜ਼ਾਜ ਵਿਚ ਵੱਡੀ ਤਬਦੀਲੀ ਆਉਣ ਦੀ ਸੰਭਾਵਨਾ ਹੈ। ਕੈਨੇਡਾ ਦੇ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿਚ ਅਗੇਤੀ ਬਰਫ਼ਬਾਰੀ ਦੀ ਪੇਸ਼ੀਨਗੋਈ ਕਰਦਿਆਂ ਵਿਸ਼ੇਸ਼ ਮੌਸਮੀ ਸੂਚਨਾ ਜਾਰੀ ਕੀਤੀ ਹੈ। ਇਸ ਮੌਸਮ ਦੌਰਾਨ ਪਹਿਲੀ ਵਾਰ ਘੱਟ ਉਚਾਈ ਵਾਲੇ ਇਲਾਕਿਆਂ ਵਿਚ ਵੀ ਬਰਫ਼ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।ਮੌਸਮ ਵਿਭਾਗ ਅਨੁਸਾਰ ਕੈਮਲੂਪਸ, ਹੰਡਰਡ ਮਾਈਲ ਹਾਊਸ, ਥੌਮਸਨ ਅਤੇ ਚਿਲਕੋਟਿਨ ਖੇਤਰਾਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮੌਸਮ ਠੰਢਾ ਹੋਣ ਨਾਲ ਆਉਣ ਵਾਲੇ ਸਮੇਂ ਦੌਰਾਨ ਸਰਦੀਆਂ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ।ਮੌਸਮ ਵਿਚ ਆਉਣ ਵਾਲੀ ਇਸ ਤਬਦੀਲੀ ਕਾਰਨ ਸੜਕਾਂ ਉਤੇ ਬਰਫ਼ ਜੰਮਣ ਅਤੇ ਤਿਲਕਣ ਪੈਦਾ ਹੋਣ ਦਾ ਖ਼ਤਰਾ ਵੀ ਵਧ ਸਕਦਾ ਹੈ। ਖ਼ਾਸ ਕਰਕੇ ਪਹਾੜੀ ਰਸਤਿਆਂ ਉੱਤੇ ਸਫ਼ਰ ਕਰਨ ਵਾਲੇ ਵਾਹਨ ਚਾਲਕਾਂ ਨੂੰ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕਰਕੇ ਹੀ ਯਾਤਰਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਕੈਨੇਡਾ ਦੇ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਗਈ ਇਸ ਵਿਸ਼ੇਸ਼ ਸੂਚਨਾ ਤੋਂ ਬਾਅਦ ਬ੍ਰਿਟਿਸ਼ ਕੋਲੰਬੀਆ ਦੇ ਅੰਦਰੂਨੀ ਖੇਤਰਾਂ ਵਿਚ ਸਰਦੀਆਂ ਦੀ ਪਹਿਲੀ ਮਹੱਤਵਪੂਰਨ ਬਰਫ਼ਬਾਰੀ ਦੀ ਸੰਭਾਵਨਾ ਬਣ ਗਈ ਹੈ।
ਪਿਛਲੀ ਖ਼ਬਰ ਗੁਰਦੁਆਰਾ ਗ਼ਰੀਬ ਨਿਵਾਜ਼ ਹੇਜ਼ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਥੇਦਾਰ ਗੜਗ... ਅਗਲੀ ਖ਼ਬਰ ਨਿਊਜਰਸੀ ਵਿਚ ਪ੍ਰਾਰਥਨਾ ਸਭਾ ਦੌਰਾਨ ਗੋਲੀਬਾਰੀ-1 ਮੌਤ, 4 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।