30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ’ਚ 17 ਸਾਲਾ ਨੌਜਵਾਨ ਦੀ ਮੌਤ

ਵੈਨਕੂਵਰ, 29 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਟਾਪੂਨਮਾ ਸ਼ਹਿਰ ਨਨਾਇਮੋ ’ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ 17 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਿੱਟੀ ਵਾਲੇ ਰਸਤਿਆਂ ਉਤੇ ਚਲਾਉਣ ਲਈ ਬਣੇ ਮੋਟਰਸਾਈਕਲ ਦੀ ਇਕ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ।

ਅਜੀਤ ਡੈਸਕ 30-10-2026
ਵੈਨਕੂਵਰ, 29 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਟਾਪੂਨਮਾ ਸ਼ਹਿਰ ਨਨਾਇਮੋ ’ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ 17 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਿੱਟੀ ਵਾਲੇ ਰਸਤਿਆਂ ਉਤੇ ਚਲਾਉਣ ਲਈ ਬਣੇ ਮੋਟਰਸਾਈਕਲ ਦੀ ਇਕ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਨੌਜਵਾਨ ਨੂੰ ਘਟਨਾ ਸਥਾਨ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਟੱਕਰ ਕਿਹੜੇ ਹਾਲਾਤ ਵਿੱਚ ਵਾਪਰੀ ਅਤੇ ਇਸ ਲਈ ਕਿਹੜੇ ਕਾਰਨ ਜ਼ਿੰਮੇਵਾਰ ਸਨ। ਮ੍ਰਿਤਕ ਨੌਜਵਾਨ ਦੀ ਪਛਾਣ ਬਾਰੇ ਵੀ ਕੋਈ ਵੇਰਵਾ ਨਹੀਂ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਨਨਾਇਮੋ ਵੈਨਕੂਵਰ ਟਾਪੂ ਦਾ ਇੱਕ ਪ੍ਰਮੁੱਖ ਸ਼ਹਿਰ ਹੈ। ਇਸ ਹਾਦਸੇ ਸਬੰਧੀ ਪੁਲਿਸ ਦੀ ਜਾਂਚ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ 71 ਸਾਲਾ ਬਜ਼ੁਰਗ ਨੇ 500 ਵਾਰ ਖ਼ੂਨਦਾਨ ਕਰਕੇ ਕਾਇਮ ਕੀਤੀ ਮਿਸਾਲ ਅਗਲੀ ਖ਼ਬਰ ਨਿਊਯਾਰਕ ਪ੍ਰਸ਼ਾਸਨ ਦੀਆਂ ਪ੍ਰਵਾਸ ਨੀਤੀਆਂ ਦੀ ਡੀ . ਐੱਚ . ਐੱਸ . ਵਲੋਂ ਆਲੋਚਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।