03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡਿਵਾਈਨ ਪਰਫਾਰਮਿੰਗ ਆਰਟਸ ਅਕੈਡਮੀ ਨੇ ਸਾਲਾਨਾ ਸਮਾਗਮ ਕਰਵਾਇਆ

ਮੈਲਬੌਰਨ, 2 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਡਿਵਾਈਨ ਪਰਫਾਰਮਿੰਗ ਆਰਟਸ ਅਕੈਡਮੀ ਵਲੋਂ ਬੀਤੇ ਦਿਨੀਂ ਆਪਣਾ ਸਾਲਾਨਾ ਸਮਾਗਮ ਕਰੇਗੀਬਰਨ ਸੈਕੰਡਰੀ ਕਾਲਜ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਦਰਸ਼ਕਾਂ ਤੇ ਬੱਚਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 03-11-2026
ਮੈਲਬੌਰਨ, 2 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਡਿਵਾਈਨ ਪਰਫਾਰਮਿੰਗ ਆਰਟਸ ਅਕੈਡਮੀ ਵਲੋਂ ਬੀਤੇ ਦਿਨੀਂ ਆਪਣਾ ਸਾਲਾਨਾ ਸਮਾਗਮ ਕਰੇਗੀਬਰਨ ਸੈਕੰਡਰੀ ਕਾਲਜ ਵਿਖੇ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਦਰਸ਼ਕਾਂ ਤੇ ਬੱਚਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਅਕੈਡਮੀ ਵਲੋਂ ਸਾਰੇ ਬੱਚਿਆਂ ਨੂੰ ਉਨ੍ਹਾਂ ਦੀ ਭਾਗੀਦਾਰੀ ਤੇ ਮਿਹਨਤ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਮੰਚ ਸੰਚਾਲਨ ਵੀ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਕੀਤਾ ਗਿਆ। ਇਸ ਦੌਰਾਨ ਮਾਪਿਆਂ ਲਈ ਬਿਹਤਰੀਨ ਪਹਿਰਾਵੇ ਤੇ ਜੋੜੀ ਦੇ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ਨੂੰ ਸਫ਼ਲ ਬਣਾਉਣ ਲਈ ਪ੍ਰਮੁੱਖ ਪ੍ਰਬੰਧਕ ਪ੍ਰੀਤ ਸਿਆਣ ਨੇ ਵਲੰਟੀਅਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ । ਅਕੈਡਮੀ ਵਲੋਂ ਸਮੂਹ ਮਾਪਿਆਂ, ਵਿਦਿਆਰਥੀਆਂ ਤੇ ਸਹਿਯੋਗੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ।
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਵਲੋਂ ਪਾਕਿਸਤਾਨੀ ਅਦਾਕਾਰਾ ਮਿਸ ਮੇਘਾ ਦਾ ਸਵਾਗਤ ਅਗਲੀ ਖ਼ਬਰ ਹਰਦੀਪ ਸਿੰਘ ਦੀ ਮੌਤ ਦੇ ਮਾਮਲੇ ’ ਚ ਮੁਲਜ਼ਮ ਮਹਿਲਾ ਅਦਾਲਤ ’ ਚ ਨਾ ਹੋਈ ਪੇਸ਼ , ਮਾਨਸਿਕ ਦਬਾਅ ਦਾ ਦਿੱਤਾ ਹਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।