05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਕਾਟਲੈਂਡ ਤੋਂ ਭਾਰਤ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਤੇਜ਼ - ਜੌਹਨ ਸਵਿਨੀ ਪੰਜਾਬੀ ਤੇ ਭਾਰਤੀ ਭਾਈਚਾਰੇ ਨੂੰ ਮਿਲ ਸਕਦੀ ਹੈ ਵੱਡੀ ਸਹੂਲਤ

ਗਲਾਸਗੋ, 4 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਅਤੇ ਭਾਰਤ ਵਿਚਾਲੇ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਲਈ ਸਕਾਟਿਸ਼ ਸਰਕਾਰ ਵਲੋਂ ਕੋਸ਼ਿਸ਼ਾਂ ਜਾਰੀ ਹਨ। ਸਕਾਟਲੈਂਡ ਦੇ ਫਸਟ ਮਨਿਸਟਰ ਜੌਹਨ ਸਵਿਨੀ ਨੇ ਸਕਾਟਿਸ਼ ਸੰਸਦ ਵਿਚ ਦੱਸਿਆ ਕਿ ਸਰਕਾਰੀ ਅਧਿਕਾਰੀ ਇਸ ਸਬੰਧੀ ਭਾਰਤ ਦੀਆਂ ਪ੍ਰਮੁੱਖ ਹਵਾਈ ਕੰਪਨੀਆਂ ਏਅਰ ਇੰਡੀਆ ਅਤੇ ਇੰਡੀਗੋ ਨਾਲ ਗੱਲਬਾਤ ਕਰ ਰਹੇ ਹਨ।

ਅਜੀਤ ਡੈਸਕ 05-11-2026
ਗਲਾਸਗੋ, 4 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਅਤੇ ਭਾਰਤ ਵਿਚਾਲੇ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਲਈ ਸਕਾਟਿਸ਼ ਸਰਕਾਰ ਵਲੋਂ ਕੋਸ਼ਿਸ਼ਾਂ ਜਾਰੀ ਹਨ। ਸਕਾਟਲੈਂਡ ਦੇ ਫਸਟ ਮਨਿਸਟਰ ਜੌਹਨ ਸਵਿਨੀ ਨੇ ਸਕਾਟਿਸ਼ ਸੰਸਦ ਵਿਚ ਦੱਸਿਆ ਕਿ ਸਰਕਾਰੀ ਅਧਿਕਾਰੀ ਇਸ ਸਬੰਧੀ ਭਾਰਤ ਦੀਆਂ ਪ੍ਰਮੁੱਖ ਹਵਾਈ ਕੰਪਨੀਆਂ ਏਅਰ ਇੰਡੀਆ ਅਤੇ ਇੰਡੀਗੋ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਪਣੇ ਹਾਲੀਆ ਭਾਰਤ ਦੌਰੇ ਦੌਰਾਨ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਵੀ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਇਆ ਸੀ। ਇਸ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਸੈਰ-ਸਪਾਟੇ, ਸਿੱਖਿਆ ਅਤੇ ਨਿਵੇਸ਼ ਦੇ ਮੌਕਿਆਂ ਨੂੰ ਹੋਰ ਮਜ਼ਬੂਤ ਕਰਨਾ ਹੈ। ਸੰਸਦ ਵਿਚ ਇਹ ਮੁੱਦਾ ਸੱਤਾਧਾਰੀ ਸਕਾਟਿਸ਼ ਨੈਸ਼ਨਲ ਪਾਰਟੀ ਦੇ ਵਿਧਾਇਕ ਮਾਰਟਿਨ ਡੇਅ ਨੇ ਉਠਾਇਆ ਸੀ। ਸਿੱਧੀਆਂ ਉਡਾਣਾਂ ਸ਼ੁਰੂ ਹੋਣ ਨਾਲ ਖ਼ਾਸ ਕਰਕੇ ਪੰਜਾਬੀ ਤੇ ਭਾਰਤੀ ਪਰਿਵਾਰਾਂ, ਵਿਦਿਆਰਥੀਆਂ ਅਤੇ ਕਾਰੋਬਾਰੀਆਂ ਦਾ ਸਫ਼ਰ ਸੁਖਾਲਾ ਹੋ ਸਕਦਾ ਹੈ।
ਪਿਛਲੀ ਖ਼ਬਰ ਗਿੱਲ ਵਲੋਂ ਕੈਨੇਡਾ ਦੀ ਸੰਸਦ ’ਚ ’84 ਦੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਛੋਟਾ ਹਾਥੀ ਗੰਦੇ ਨਾਲੇ ’ਚ ਡਿੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।