14 ਨਵੰਬਰ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਏਗਾ 78 ਫੁੱਟ ਉੱਚਾ ਕ੍ਰਿਸਮਸ ਟ੍ਰੀ
ਵੈਨਕੂਵਰ, 5 ਨਵੰਬਰ (ਮਲਕੀਤ ਸਿੰਘ)- ਤਿਉਹਾਰਾਂ ਦੇ ਦਿਨਾਂ ਵਿੱਚ ਵਿਸ਼ੇਸ਼ ਤੌਰ ਤੇ ਤਿਆਰ ਕੀਤਾ 78 ਫੁੱਟ ਉੱਚਾ ਕ੍ਰਿਸਮਸ ਟ੍ਰੀ ਇਸ ਸਾਲ ਮੁੜ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਚੀਨੀ ਭਾਈਚਾਰੇ ਦੀ ਬਹੁਵਸੋਂ ਵਾਲੇ ਸ਼ਹਿਰ ਰਿਚਮੰਡ ਸ਼ਹਿਰ ਵਿੱਚ ਕ੍ਰਿਸਮਸ ਦੀਆਂ ਰੌਣਕਾਂ ਵਧਾਏਗਾ । ਇਸ ਵਿਸ਼ਾਲ ਰੁੱਖ ਨੂੰ 14 ਨਵੰਬਰ ਨੂੰ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਰੰਗ-ਬਿਰੰਗੀਆਂ ਬਿਜਲਈ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ।
ਅਜੀਤ ਡੈਸਕ
06-11-2026