06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬੱਸ ਹਾਦਸੇ ’ ਚ 20 ਜ਼ਖ਼ਮੀ ਕਈਆਂ ਦੀ ਹਾਲਤ ਗੰਭੀਰ

ਵੈਨਕੂਵਰ, 5 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਮੈਕੈਂਜ਼ੀ ਸ਼ਹਿਰ ਦੇ ਦੱਖਣ ਵੱਲ ਇਕ ਬੱਸ ਦੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਕਰੀਬ 20 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਅਜੀਤ ਡੈਸਕ 06-11-2026
ਵੈਨਕੂਵਰ, 5 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਮੈਕੈਂਜ਼ੀ ਸ਼ਹਿਰ ਦੇ ਦੱਖਣ ਵੱਲ ਇਕ ਬੱਸ ਦੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਕਰੀਬ 20 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ। ਐਂਬੂਲੈਂਸ ਸੇਵਾ ਅਨੁਸਾਰ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਚਾਰ ਹੋਰ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਪਰ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਹਾਦਸਾਗ੍ਰਸਤ ਬੱਸ ਸੜਕ ਤੋਂ ਹੇਠਾਂ ਖਿਸਕ ਕੇ ਜੰਗਲੀ ਖੇਤਰ ਵਿਚ ਦਰੱਖਤਾਂ ਅਤੇ ਝਾੜੀਆਂ ਵਿਚਕਾਰ ਜਾ ਡਿੱਗੀ। ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਿਟਿਸ਼ ਕੋਲੰਬੀਆ ਹਾਈਵੇਅ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਕਿਹੜੇ ਕਾਰਨਾਂ ਕਰਕੇ ਵਾਪਰਿਆ, ਇਸ ਬਾਰੇ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਹਾਦਸੇ ਨੇ ਉੱਤਰੀ ਬ੍ਰਿਟਿਸ਼ ਕੋਲੰਬੀਆ ਦੀਆਂ ਸੜਕਾਂ ਉੱਤੇ ਸਫ਼ਰ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਸਬੰਧੀ ਚਿੰਤਾ ਪੈਦਾ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਘਟਨਾ ਨਾਲ ਸੰਬੰਧਿਤ ਹੋਰ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗਰੇਵਾਲ ਪਰਿਵਾਰ ਨੂੰ ਗਹਿਰਾ ਸਦਮਾ ਅਗਲੀ ਖ਼ਬਰ ਯੂਕੇ ’ ਚ ਰਾਇਲ ਏਅਰ ਫੋਰਸ ਅੰਦਰ ਪਾਇਲਟ ਬਨਣ ਵਾਲੇ ਸਿੱਖ ਜਵਾਨ ਅਰਸ਼ਦੀਪ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।