ਚਾਂਸਲਰ ਬੈਂਸ ਵਲੋਂ ਦਿਵਾਲੀ ਦੀਆਂ ਸ਼ੁਭਕਾਮਨਾਵਾਂ
ਵੈਨਕੂਵਰ, 7 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਨਾਮਵਾਰ ਵਿਦਿਅਕ ਸੰਸਥਾ ਕੁਵਾਂਟਲਿਨ ਪੋਲੀਟੈਕਨਿਕ ਯੂਨੀਵਰਸਿਟੀ ਦੇ ਚਾਂਸਲਰ ਹਰਕਵਲ ਸਿੰਘ ਬੈਂਸ ਨੇ ਦਿਵਾਲੀ ਤੇ ਬੰਦੀ ਛੋੜ ਦਿਵਸ ਤੇ ਸਮੂਹ ਪੰਜਾਬੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਇਹ ਤਿਉਹਾਰ ਬੁਰਾਈਆਂ ਨੂੰ ਦੂਰ ਕਰਨ ਤੇ ਚੰਗਿਆਈਆਂ ਦੀ ਆਮਦ ਦਾ ਪ੍ਰਤੀਕ ਹੈ ਅਤੇ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਸਮੂਹ ਭਾਰਤੀਆਂ ਵੱਲੋਂ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚਾਂਸਲਰ ਹਰਕੰਵਲ ਸਿੰਘ ਬੈਂਸਚਾਂਸਲਰ ਬੈਂਸ
08-11-2026