15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਸਾਢੇ 10 ਸਾਲ ਦੀ ਕੈਦ

ਵੈਨਕੂਵਰ, 14 ਨਵੰਬਰ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਦੇ ਕੈਂਪਸ ਨੇੜੇ ਸਾਲ 2024 ਵਿਚ ਆਪਣੀ ਪਤਨੀ ਦੀ ਜਾਨ ਲੈਣ ਵਾਲੇ ਵਿਅਕਤੀ ਨੂੰ ਅਦਾਲਤ ਨੇ ਸਾਢੇ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੇ ਅਦਾਲਤ ਵਿਚ ਆਪਣਾ ਗੁਨਾਹ ਕਬੂਲ ਕਰ ਲਿਆ ਸੀ।

ਅਜੀਤ ਡੈਸਕ 15-11-2026
ਵੈਨਕੂਵਰ, 14 ਨਵੰਬਰ (ਮਲਕੀਤ ਸਿੰਘ)- ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਦੇ ਕੈਂਪਸ ਨੇੜੇ ਸਾਲ 2024 ਵਿਚ ਆਪਣੀ ਪਤਨੀ ਦੀ ਜਾਨ ਲੈਣ ਵਾਲੇ ਵਿਅਕਤੀ ਨੂੰ ਅਦਾਲਤ ਨੇ ਸਾਢੇ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੇ ਅਦਾਲਤ ਵਿਚ ਆਪਣਾ ਗੁਨਾਹ ਕਬੂਲ ਕਰ ਲਿਆ ਸੀ। ਜਾਣਕਾਰੀ ਅਨੁਸਾਰ ਯਾਂਗ ਕ੍ਰਿਸਟੋਫਰ ਲਿਆਂਗ ਨਾਮਕ ਵਿਅਕਤੀ ਨੇ ਮਾਰਚ 2024 ਵਿਚ ਆਪਣੀ ਪਤਨੀ ਮੇਨ ਚਿਊਂਗ ਦੀ ਮੌਤ ਦੇ ਮਾਮਲੇ ਵਿਚ ਗੈਰ-ਇਰਾਦਤਨ ਮਨੁੱਖੀ ਹੱਤਿਆ ਦਾ ਦੋਸ਼ ਕਬੂਲ ਕੀਤਾ ਸੀ। ਇਹ ਘਟਨਾ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਦੇ ਕੈਂਪਸ ਨੇੜੇ ਸਥਿਤ ਇਕ ਰਿਹਾਇਸ਼ ਵਿਚ ਵਾਪਰੀ ਸੀ। ਇਸ ਮਾਮਲੇ ਦੀ ਅਦਾਲਤੀ ਸੁਣਵਾਈ ਤੋਂ ਬਾਅਦ ਦੋਸ਼ੀ ਨੂੰ 10 ਸਾਲ ਅਤੇ ਛੇ ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਮਾਰਚ 2024 ਵਿਚ ਸਾਹਮਣੇ ਆਇਆ ਸੀ। ਪੁਲਿਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਮਾਮਲਾ ਅਦਾਲਤ ਵਿਚ ਪਹੁੰਚਿਆ।
ਪਿਛਲੀ ਖ਼ਬਰ ਰਾਜਕੁਮਾਰ ਵਿਲੀਅਮ 17 ਨੂੰ ਭਾਰਤ ਆਉਣਗੇ ਅਗਲੀ ਖ਼ਬਰ ਬ੍ਰਿਟਿਸ਼ ਏਅਰਵੇਜ਼ ਵਲੋਂ ਸਟੈਨਸਟੈੱਡ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਬੰਦ ਕਰਨ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।