ਆਸਟ੍ਰੇਲੀਆ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਜਥਾ 21 ਨੂੰ ਹੋਵੇਗਾ ਰਵਾਨਾ
ਸਿਡਨੀ, 16 ਨਵੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਅਨ ਸੰਗਤ ਨਨਕਾਣਾ ਸਾਹਿਬ ਚੈਰੀਟੇਬਲ ਆਰਗੇਨਾਈਜ਼ੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਆਸਟ੍ਰੇਲੀਆ ਤੋਂ ਰਵਾਨਾ ਹੋਵੇਗਾ। ਜਥੇ ਦੇ ਪ੍ਰਬੰਧਕ ਸਰਬਜੀਤ ਸਿੰਘ ਨੇ ਦੱਸਿਆ ਕਿ ਕਰੀਬ ਦਸ ਦਿਨਾਂ ਦੀ ਇਸ ਯਾਤਰਾ ਵਿਚ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਤੋਂ 20 ਤੋਂ ਵੱਧ ਸ਼ਰਧਾਲੂ ਸ਼ਾਮਲ ਹੋਣਗੇ।
ਅਜੀਤ ਡੈਸਕ
17-11-2026