ਮਮਦਾਨੀ ਨੇ ਅਮਰੀਕਾ ’ਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਜਤਾਈ ਚਿੰਤਾ
ਨਿਊਯਾਰਕ, 18 ਨਵੰਬਰ (ਏਜੰਸੀ)-ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਹਾਲ ਹੀ ਦੇ ਮਹੀਨਿਆਂ ਵਿਚ ਅਮਰੀਕਾ ’ਚ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਏ ਜਾਣ ਅਤੇ ਰਾਜਨੀਤਕ ਮੁਹਿੰਮਾਂ ਵਿਚ ਵਧ ਰਹੀ ਨਫ਼ਰਤ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਮੰਗਲਵਾਰ ਨੂੰ ਇੱਥੇ ਇਕ ਦੀਵਾਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਮਮਦਾਨੀ ਨੇ ਵੱਖ-ਵੱਖ ਭਾਈਚਾਰਿਆਂ ਨੂੰ ਵੰਡ-ਪਾਊ ਰਾਜਨੀਤੀ ਨੂੰ ਰੱਦ ਕਰਨ ਅਤੇ ਵਿਤਕਰੇ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਅਜੀਤ ਡੈਸਕ
19-11-2026