ਯੂਰਪੀਅਨ ਪੰਜਾਬੀ ਸਾਹਿਤ ਅਕਾਦਮੀ ਵਲੋਂ ਕਹਾਣੀਕਾਰ ਸੁਖਜੀਤ ਦੀ
ਯਾਦ ’ਚ ਦੂਜਾ ਕਹਾਣੀ ਸਮਾਰੋਹ ਅਤੇ ਪੁਸਤਕ ਲੋਕ ਅਰਪਣ ਸਮਾਗਮ
ਲੰਡਨ, 18 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਪ੍ਰਮੁੱਖ ਸ਼ਹਿਰ ਬਰਮਿੰਘਮ ਵਿਚ ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵਿਖੇ ਯੂਰਪੀਨ ਪੰਜਾਬੀ ਸਾਹਿਤ ਅਕਾਦਮੀ ਵਲੋਂ ਕਹਾਣੀਕਾਰ ਸੁਖਜੀਤ ਦੀ ਯਾਦ ਵਿਚ ਦੂਜਾ ਕਹਾਣੀ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪ੍ਰਸਿੱਧ ਕਹਾਣੀਕਾਰ ਅਜਮੇਰ ਸਿੱਧੂ ਵਿਸ਼ੇਸ਼ ਤੌਰ ’ਤੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਲੰਡਨ, 18 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਦੇ ਪ੍ਰਮੁੱਖ ਸ਼ਹਿਰ ਬਰਮਿੰਘਮ ਵਿਚ ਸ਼ਹੀਦ ਊਧਮ ਸਿੰਘ ਵੈਲਫੇਅਰ ਸੁਸਾਇਟੀ ਵਿਖੇ ਯੂਰਪੀਨ ਪੰਜਾਬੀ ਸਾਹਿਤ ਅਕਾਦਮੀ ਵਲੋਂ ਕਹਾਣੀਕਾਰ ਸੁਖਜੀਤ ਦੀ ਯਾਦ ਵਿਚ ਦੂਜਾ ਕਹਾਣੀ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਪ੍ਰਸਿੱਧ ਕਹਾਣੀਕਾਰ ਅਜਮੇਰ ਸਿੱਧੂ ਵਿਸ਼ੇਸ਼ ਤੌਰ ’ਤੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਪੰਜਾਬੀ ਕਵੀ ਨਛੱਤਰ ਸਿੰਘ ਭੋਗਲ ਨੇ ਸਭ ਨੂੰ ਜੀ ਆਇਆਂ ਆਖਦਿਆਂ ਸ਼ੁਰੂਆਤ ਕੀਤੀ। ਉਪਰੰਤ ਬਰਤਾਨੀਆ ਦੇ ਉੱਘੇ ਨਾਵਲਕਾਰ ਜਸਵਿੰਦਰ ਰੱਤੀਆਂ ਦਾ ਕਹਾਣੀ ਸੰਗ੍ਰਹਿ “ਲੱਕੜ ਦੇ ਸਿਰ” ਅਤੇ ਬਰਤਾਨਵੀ ਜੰਮਪਲ ਪੰਜਾਬੀ ਲੇਖਕ ਰੂਪ ਢਿੱਲੋਂ ਦਾ ਕਹਾਣੀ ਸੰਗ੍ਰਹਿ “ਖ਼ਤ” ਬਾਰੇ ਕੁਲਵੰਤ ਕੌਰ ਢਿੱਲੋਂ ਅਤੇ ਬਲਵਿੰਦਰ ਸਿੰਘ ਚਾਹਲ ਵੱਲੋਂ ਸਮੀਖਿਆ ਪਰਚੇ ਪੇਸ਼ ਕੀਤੇ ਗਏ। ਇਸ ਮੌਕੇ ਕਹਾਣੀਕਾਰ ਅਜਮੇਰ ਸਿੱਧੂ ਵੱਲੋਂ ਇਨ੍ਹਾਂ ਕਿਤਾਬਾਂ ਅਤੇ ਪਰਚਿਆਂ ਉੱਪਰ ਵਿਸ਼ੇਸ਼ ਚਰਚਾ ਕੀਤੀ ਗਈ ਅਤੇ ਬੱਬਰ ਅਕਾਲੀ ਲਹਿਰ ਦੇ ਇਤਿਹਾਸ ਉੱਪਰ ਵੀ ਚਾਨਣਾ ਪਾਇਆ ਗਿਆ। ਇਸ ਸਮਾਗਮ ਵਿਚ ਦਲਵੀਰ ਹਲਵਾਰਵੀ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਆਤਮਜੀਤ ਕੌਰ ਆਤਮ ਦਾ ਕਾਵਿ ਸੰਗ੍ਰਹਿ ਕੁਦਰਤਨਾਮਾ ਵੀ ਲੋਕ ਅਰਪਣ ਕੀਤਾ ਗਿਆ। ਅਜਮੇਰ ਸਿੱਧੂ ਅਤੇ ਦਲਵੀਰ ਹਲਵਾਰਵੀ ਨੂੰ ਵਿਸ਼ੇਸ਼ ਤੌਰ ਉੱਤੇ ਲੋਈ ਭੇਟ ਕੀਤੀ। ਦੂਸਰੇ ਭਾਗ ਵਿਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਪੰਜਾਬੀ ਸੱਥ ਵਲੋਂ ਅਜਾਇਬ ਸਿੰਘ ਗਰਚਾ, ਨਿਰਮਲ ਸਿੰਘ ਕੰਧਾਲਵੀ, ਕਿਰਪਾਲ ਪੂੰਨੀ, ਸ਼ਾਇਰ ਰਜਿੰਦਰਜੀਤ, ਰਵਿੰਦਰ ਕੁੰਦਰਾ, ਕਾਮਰੇਡ ਤਾਰਾ ਸਿੰਘ ਤਾਰਾ, ਕਾਮਰੇਡ ਤਾਰੀ, ਮਨਜੀਤ ਪੱਡਾ, ਬਲਵੰਤ ਗਿੱਲ, ਜਸਮੇਰ ਸਿੰਘ ਲਾਲ, ਬਲਦੇਵ ਦਿਉਲ ਆਦਿ ਸ਼ਾਮਿਲ ਹੋਏ। ਇਸ ਸਮਾਗਮ ਦੇ ਪਹਿਲੇ ਭਾਗ ਦਾ ਸੰਚਾਲਨ ਪ੍ਰਸਿੱਧ ਨਾਵਲਕਾਰ ਮਹਿੰਦਰਪਾਲ ਧਾਲੀਵਾਲ ਨੇ ਕੀਤਾ ਅਤੇ ਦੂਜੇ ਭਾਗ ਦਾ ਸੰਚਾਲਨ ਰੂਪ ਦਵਿੰਦਰ ਕੌਰ ਵਲੋਂ ਕੀਤਾ ਗਿਆ। ਅੰਤ ’ਚ ਬਲਵਿੰਦਰ ਸਿੰਘ ਚਾਹਲ ਨੇ ਯੂਰਪੀਨ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜਲਦ ਦੁਬਾਰਾ ਮਿਲਣ ਦੇ ਇਕਰਾਰ ਨਾਲ ਵਿਦਾਇਗੀ ਲਈ।