ਵਿਸ਼ਵ ਪੰਜਾਬੀ ਭਵਨ ਵਿਖੇ ਰਾਈਜਿ਼ੰਗ ਸਟਾਰ 21 ਨੂੰ
ਟੋਰਾਂਟੋ, 19 ਨਵੰਬਰ (ਹਰਜੀਤ ਸਿੰਘ ਬਾਜਵਾ)-ਰਾਜ ਮਿਊਜ਼ਿਕ ਅਕੈਡਮੀ ਅਤੇ ਇੰਡੋ ਕੈਨੇਡੀਅਨ ਮਿਊਜ਼ਿਕ ਐਂਡ ਕਲਚਰਲ ਸੁਸਾਇਟੀ ਵਲੋਂ ਸਾਂਝੇ ਤੌਰ ’ਤੇ ਬੱਚਿਆਂ ਨੂੰ ਪੰਜਾਬੀ ਬੋਲੀ, ਸੰਗੀਤ ਤੇ ਸਾਹਿਤ ਵੱਲ ਰੁਚਿਤ ਕਰਨ ਦੇ ਉਦੇਸ਼ ਨਾਲ ਇਕ ਸਮਾਗਮ ‘ਰਾਈਜ਼ਿੰਗ ਸਟਾਰ 2026’ 21 ਨਵੰਬਰ ਨੂੰ ਬਾਅਦ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਰੈਂਪਟਨ ਦੇ ਵਿਸ਼ਵ ਪੰਜਾਬੀ ਭਵਨ (114 ਕੈਨੇਡੀ ਰੋਡ, ਬਰੈਂਪਟਨ) ਵਿਖੇ ਕਰਵਾਇਆ ਜਾ ਰਿਹਾ ਹੈ। ਰਾਜਿੰਦਰ ਸਿੰਘ ਰਾਜ ਵੱਲੋਂ ਭੇਜੀ ਜਾਣਕਾਰੀ ਮੁਤਾਬਕ ਇਸ ਮੌਕੇ ਬੱਚਿਆਂ ਤੇ ਨੌਜਵਾਨਾਂ ਦੇ ਗੁਰਮਤਿ ਸੰਗੀਤ, ਲੋਕ ਗਾਇਕੀ ਅਤੇ ਕਲਾ ਦੇ ਮੁਕਾਬਲੇ ਕਰਵਾਏ ਜਾਣਗੇ।
ਅਜੀਤ ਡੈਸਕ
20-11-2026