20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਰਤਾਨੀਆ ਤੇ ਯੂਰਪੀ ਯੂਨੀਅਨ ਵਿਚਾਲੇ ਨਵਾਂ ਸਮਝੌਤਾ ਤੈਅ ਵਿਦਿਆਰਥੀਆਂ ਦੀਆਂ ਫੀਸਾਂ ਨੂੰ ਲੈ ਕੇ ਪੇਚ ਫਸਿਆ, ਕੁਝ ਅਹਿਮ ਮੁੱਦਿਆਂ ’ਤੇ ਗੱਲਬਾਤ ਜਾਰੀ ਰਹੇਗੀ

ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਨੇ ਬ੍ਰੈਗਜ਼ਿਟ ਤੋਂ ਬਾਅਦ ਯੂਰਪੀ ਯੂਨੀਅਨ ਨਾਲ ਆਪਣੇ ਸਬੰਧਾਂ ਨੂੰ ਮੁੜ ਮਜ਼ਬੂਤ ਕਰਨ ਲਈ ਨਵਾਂ ਸਮਝੌਤਾ ਤੈਅ ਹੋਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਯੂਰਪੀ ਯੂਨੀਅਨ ਦੇ ਵਿਦਿਆਰਥੀਆਂ ਤੋਂ ਬਰਤਾਨਵੀ ਯੂਨੀਵਰਸਿਟੀਆਂ ’ਚ ਲਈਆਂ ਜਾਣ ਵਾਲੀਆਂ ਟਿਊਸ਼ਨ ਫੀਸਾਂ ਦੇ ਮੁੱਦੇ ’ਤੇ ਦੋਵਾਂ ਧਿਰਾਂ ਵਿਚਾਲੇ ਅਜੇ ਸਹਿਮਤੀ ਨਹੀਂ ਬਣ ਸਕੀ।

ਅਜੀਤ ਡੈਸਕ 21-11-2026
ਲੰਡਨ, 20 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਨੇ ਬ੍ਰੈਗਜ਼ਿਟ ਤੋਂ ਬਾਅਦ ਯੂਰਪੀ ਯੂਨੀਅਨ ਨਾਲ ਆਪਣੇ ਸਬੰਧਾਂ ਨੂੰ ਮੁੜ ਮਜ਼ਬੂਤ ਕਰਨ ਲਈ ਨਵਾਂ ਸਮਝੌਤਾ ਤੈਅ ਹੋਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਯੂਰਪੀ ਯੂਨੀਅਨ ਦੇ ਵਿਦਿਆਰਥੀਆਂ ਤੋਂ ਬਰਤਾਨਵੀ ਯੂਨੀਵਰਸਿਟੀਆਂ ’ਚ ਲਈਆਂ ਜਾਣ ਵਾਲੀਆਂ ਟਿਊਸ਼ਨ ਫੀਸਾਂ ਦੇ ਮੁੱਦੇ ’ਤੇ ਦੋਵਾਂ ਧਿਰਾਂ ਵਿਚਾਲੇ ਅਜੇ ਸਹਿਮਤੀ ਨਹੀਂ ਬਣ ਸਕੀ। ਬਰਤਾਨਵੀ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨੇ ਅੱਜ ਬੈਲਜੀਅਮ ਦੀ ਰਾਜਧਾਨੀ ਬ੍ਰਸਲਜ਼ ਵਿਖੇ ਯੂਰਪੀ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਤੇ ਯੂਰਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਯਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਬਰਤਾਨੀਆ ਤੇ ਯੂਰਪੀ ਯੂਨੀਅਨ ਦੇ ਦੂਜੇ ਸਿਖਰ ਸੰਮੇਲਨ ਦੌਰਾਨ ਹੋਈ, ਜਿਸ ’ਚ ਵਪਾਰ, ਆਰਥਿਕ ਸਹਿਯੋਗ, ਸੁਰੱਖਿਆ ਤੇ ਨੌਜਵਾਨਾਂ ਲਈ ਨਵੇਂ ਮੌਕਿਆਂ ਸਮੇਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬਰਤਾਨਵੀ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਦੇ ਬ੍ਰਸਲਜ਼ ਦੌਰੇ ਦੌਰਾਨ ਡਾਊਨਿੰਗ ਸਟਰੀਟ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਸਮਝੌਤੇ ਸਬੰਧੀ ਮੁੱਖ ਗੱਲਬਾਤ ਮੁਕੰਮਲ ਹੋ ਗਈ ਹੈ, ਪਰ ਕੁਝ ਖੇਤਰਾਂ ’ਚ ਚਰਚਾ ਜਾਰੀ ਰਹੇਗੀ।
ਪਿਛਲੀ ਖ਼ਬਰ ਦੱਖਣੀ ਆਸਟ੍ਰੇਲੀਆ ’ ਚ ਭਿਆਨਕ ਤੂਫ਼ਾਨ ਕਾਰਨ 24 ਹਜ਼ਾਰ ਘਰਾਂ ਦੀ ਬਿਜਲੀ ਗੁੱਲ ਅਗਲੀ ਖ਼ਬਰ ਸਰੀ ਪੁਲਿਸ ਵਲੋਂ ਨੌਜਵਾਨਾਂ ਨੂੰ ਗਰੋਹਬੰਦੀ ਦੇ ਜਾਲ ਤੋਂ ਬਚਾਉਣ ਲਈ ਨਵੀਂ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।