ਬਰਤਾਨੀਆ ’ਚ ਨਾਬਾਲਗਾ ਨਾਲ ਜਬਰ-ਜ਼ਨਾਹ ਮਾਮਲੇ ’ਚ 2 ਅਫ਼ਗਾਨੀ ਨਾਗਰਿਕ ਦੋਸ਼ੀ ਕਰਾਰ
ਲੈਸਟਰ (ਇੰਗਲੈਂਡ), 20 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਵਿਚ ਇਕ 14 ਸਾਲਾ ਨਾਬਾਲਗ ਲੜਕੀ ਨਾਲ ਚੱਲਦੀ ਰੇਲ ਗੱਡੀ ਵਿਚ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਅਦਾਲਤ ਨੇ 2 ਅਫ਼ਗਾਨ ਨਾਗਰਿਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਵੇਂ ਵਿਅਕਤੀ ਸਾਲ 2023 ਵਿਚ ਛੋਟੀਆਂ ਕਿਸ਼ਤੀਆਂ ਰਾਹੀਂ ਇੰਗਲਿਸ਼ ਚੈਨਲ ਪਾਰ ਕਰ ਕੇ ਗੈਰ-ਕਾਨੂੰਨੀ ਢੰਗ ਨਾਲ ਬਰਤਾਨੀਆ ਪੁੱਜੇ ਸਨ।
ਅਜੀਤ ਡੈਸਕ
21-11-2026