ਵੈਨਕੂਵਰ ਟਾਪੂ ’ਚ ਭਾਰੀ ਮੀਂਹ ਤੇ ਤੇਜ਼ ਹਨੇਰੀ ਦੀ ਚਿਤਾਵਨੀ
ਵੈਨਕੂਵਰ, 24 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਮੁੰਦਰੀ ਤੱਟਵਰਤੀ ਇਲਾਕਿਆਂ ਵੱਲ ਵਧ ਰਹੇ ਸ਼ਕਤੀਸ਼ਾਲੀ ਮੌਸਮੀ ਤੰਤਰ ਦੇ ਮੱਦੇਨਜ਼ਰ ਕੈਨੇਡਾ ਦੇ ਵਾਤਾਵਰਨ ਵਿਭਾਗ ਵਲੋਂ ਵੈਨਕੂਵਰ ਟਾਪੂ ਦੇ ਬਹੁਤੇ ਇਲਾਕਿਆਂ ਵਿਚ ਭਾਰੀ ਮੀਂਹ ਅਤੇ ਤੇਜ਼ ਹਨੇਰੀ ਸਬੰਧੀ ਪੀਲੇ ਪੱਧਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ਵਿਚ 200 ਮਿਲੀਮੀਟਰ ਤੱਕ ਮੀਂਹ ਪੈਣ ਅਤੇ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਦੇ ਝੱਖੜ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।
ਅਜੀਤ ਡੈਸਕ
25-11-2026