26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੇਂਦਰ ਨੇ ਨੈੱਟਫਲਿਕਸ ਨੂੰ ਪਾਕਿ ਵੈੱਬ ਸੀਰੀਜ਼ ਰਿਲੀਜ਼ ਕਰਨ ਤੋਂ ਰੋਕਿਆ

ਨਵੀਂ ਦਿੱਲੀ, 26 ਨਵੰਬਰ (ਪੀ. ਟੀ.

ਅਜੀਤ ਡੈਸਕ 27-11-2026
ਨਵੀਂ ਦਿੱਲੀ, 26 ਨਵੰਬਰ (ਪੀ.ਟੀ.ਆਈ.)-ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਨੈੱਟਫਲਿਕਸ ਦੀ ਪਹਿਲੀ ਪਾਕਿਸਤਾਨੀ ਵੈੱਬ ਸੀਰੀਜ਼ ‘ਜੋ ਬਚੇ ਹੈਂ ਸੰਗ ਸਮੇਟ ਲੋ’ ਦੇ ਭਾਰਤ ’ਚ ਸੰਭਾਵਿਤ ਪ੍ਰਸਾਰਣ ਨੂੰ ਲੈ ਕੇ ਕਈ ਸ਼ਿਕਾਇਤਾਂ ਮਿਲੀਆਂ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਮੰਤਰਾਲੇ ਨੇ ਨੈੱਟਫਲਿਕਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਪਾਕਿਸਤਾਨ ’ਚ ਬਣੀ ਸਮੱਗਰੀ ਭਾਰਤ ’ਚ ਪ੍ਰਸਾਰਿਤ ਨਾ ਕੀਤੀ ਜਾਵੇ। ਇਸ ਸੀਰੀਜ਼ ਦਾ ਟ੍ਰੇਲਰ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਸੀ, ਪਰ ਨੈੱਟਫਲਿਕਸ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ 4 ਦਸੰਬਰ ਨੂੰ ਹੋਣ ਵਾਲੀ ਇਸ ਦੀ ਰਿਲੀਜ਼ ਵਿਚ ਭਾਰਤ ਵੀ ਸ਼ਾਮਲ ਹੈ ਜਾਂ ਇਹ ਸਿਰਫ਼ ਪਾਕਿਸਤਾਨ ਅਤੇ ਹੋਰ ਦੇਸ਼ਾਂ ਲਈ ਹੀ ਹੈ। ਭਾਰਤ ਦੀਆਂ 2 ਫ਼ਿਲਮ ਕਰਮਚਾਰੀ ਜਥੇਬੰਦੀਆਂ ਨੇ ਇਸ ਸੀਰੀਜ਼ ’ਤੇ ਪਾਬੰਦੀ ਲਗਾਉਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਪਿਛਲੀ ਖ਼ਬਰ 2036 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਭਾਰਤ ਨੇ ਪੇਸ਼ ਕੀਤਾ ਰੋਡਮੈਪ ਅਗਲੀ ਖ਼ਬਰ ਸ੍ਰੀਨਗਰ ’ਚ ਡਲ ਝੀਲ ਵਿਚ ਕਿਸ਼ਤੀ ਚਲਾ ਰਿਹਾ ਵਿਅਕਤੀ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।