ਨਿਊਯਾਰਕ, 28 ਨਵੰਬਰ (ਰਾਜੂ ਸਹਿਬਾਜ਼ਪੁਰਾ)-ਸ੍ਰੋਮਣੀ ਅਕਾਲੀ ਦਲ ਅਮਰੀਕਾ ਨੇ ਪਾਰਟੀ ਦੇ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਵਿਚ ਸ਼ਾਮਲ ਹੋਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ ਹੈ। ਜਥੇਬੰਦੀ ਦੇ ਚੇਅਰਮੈਨ ਸਤਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਆਗੂਆਂ ਨੇ ਇਸ ਨੂੰ ਪੰਜਾਬ ਦੇ ਭਵਿੱਖ ਲਈ ਸਹੀ ਸਮੇਂ ਲਿਆ ਗਿਆ ਸਹੀ ਫ਼ੈਸਲਾ ਕਰਾਰ ਦਿੱਤਾ। ਮੀਟਿੰਗ ਮਗਰੋਂ ਜਾਰੀ ਬਿਆਨ ਵਿਚ ਬਰਾੜ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਗਠਜੋੜ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਤੇ ਨੌਜਵਾਨਾਂ ਸਮੇਤ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ, ਅਮਨ-ਕਾਨੂੰਨ ਦੀ ਮਜ਼ਬੂਤੀ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਕੰਮ ਕਰੇਗਾ। ਬਰਾੜ ਨੇ ਆਖਿਆ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ, ਭਾਈਚਾਰਕ ਸਾਂਝ ਕਾਇਮ ਰੱਖਣਾ ਅਤੇ ਵਿਕਾਸ ਦਾ ਲਾਭ ਆਮ ਪਰਿਵਾਰਾਂ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਅਤੇ ਸਿੱਖ ਮਸਲਿਆਂ ਦੇ ਸਾਰਥਕ ਹੱਲ ਦੇ ਨਾਲ ਪਰਵਾਸੀ ਪੰਜਾਬੀਆਂ ਤੇ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੇ ਸਕੱਤਰ ਜਨਰਲ ਹਰਜੀਤ ਸਿੰਘ ਹੁੰਦਲ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਲੇਲ, ਕਿਸਾਨ ਵਿੰਗ ਦੇ ਪ੍ਰਧਾਨ ਜਥੇਦਾਰ ਪ੍ਰਤਾਪ ਸਿੰਘ ਤਰਨਤਾਰਨ, ਵਰਜੀਨੀਆ ਇਕਾਈ ਦੇ ਪ੍ਰਧਾਨ ਕੁਲਦੀਪ ਸਿੰਘ ਮੱਲ੍ਹਾ, ਵਾਸ਼ਿੰਗਟਨ ਡੀ.ਸੀ. ਇਕਾਈ ਦੇ ਪ੍ਰਧਾਨ ਲਖਵੀਰ ਸਿੰਘ ਤੱਖਰ, ਆਈ.ਟੀ. ਵਿੰਗ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਕਪੂਰ ਤੇ ਵਰਜੀਨੀਆ ਇਕਾਈ ਦੇ ਚੇਅਰਮੈਨ ਬਾਬੂ ਸਿੰਘ ਬਰਾੜ ਸਮੇਤ ਹੋਰ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਐੱਨ.ਡੀ.ਏ. ’ਚ ਸ਼ਮੂਲੀਅਤ ਸਹੀ ਸਮੇਂ ਲਿਆ ਸਹੀ ਫ਼ੈਸਲਾ-ਅਕਾਲੀ ਦਲ ਅਮਰੀਕਾ
ਨਿਊਯਾਰਕ, 28 ਨਵੰਬਰ (ਰਾਜੂ ਸਹਿਬਾਜ਼ਪੁਰਾ)-ਸ੍ਰੋਮਣੀ ਅਕਾਲੀ ਦਲ ਅਮਰੀਕਾ ਨੇ ਪਾਰਟੀ ਦੇ ਕੌਮੀ ਜਮਹੂਰੀ ਗਠਜੋੜ (ਐੱਨ. ਡੀ.
ਅਜੀਤ ਡੈਸਕ
29-11-2026