30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੱਧ ਪ੍ਰਦੇਸ਼ ਸਰਕਾਰ ਮਹਿਲਾ ਹਾਕੀ ਟੀਮ ਨੂੰ ਦੇਵੇਗੀ ਇਕ ਕਰੋੜ ਰੁਪਏ ਦਾ ਇਨਾਮ

ਭੋਪਾਲ, 29 ਨਵੰਬਰ (ਪੀ. ਟੀ.

ਅਜੀਤ ਡੈਸਕ 30-11-2026
ਭੋਪਾਲ, 29 ਨਵੰਬਰ (ਪੀ.ਟੀ.ਆਈ.)-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਲਈ ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਭਾਰਤੀ ਮਹਿਲਾ ਟੀਮ ਨੇ ਇੱਥੇ ਖੇਡੇ ਗਏ ਟੂਰਨਾਮੈਂਟ ਦੇ ਫਾਈਨਲ ’ਚ ਚੀਨ ਨੂੰ 3-1 ਨਾਲ ਹਰਾ ਕੇ ਖ਼ਿਤਾਬ ਆਪਣੇ ਨਾਂਅ ਕੀਤਾ। ਭੋਪਾਲ ਦੇ ਨਾਥੂ ਬਰਖੇੜਾ ਸਟੇਡੀਅਮ ’ਚ ਬੀਤੀ ਰਾਤ ਨੂੰ ਯਾਦਵ ਨੇ ਭਾਰਤੀ ਟੀਮ ਨੂੰ ਟਰਾਫੀ ਸੌਂਪੀ ਤੇ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਜਿੱਤ ਨੇ ਭਾਰਤੀ ਹਾਕੀ ਦੇ ਸੁਨਹਿਰੀ ਅਤੀਤ ਦੀਆਂ ਯਾਦਾਂ ਤਾਜ਼ਾ ਕਰ ਦਿੱਤੀਆਂ ਹਨ। ਉਨ੍ਹਾਂ ਨੇ ਟੀਮ ਲਈ ਇਕ ਕਰੋੜ ਰੁਪਏ ਤੋਂ ਇਲਾਵਾ ਹਰੇਕ ਖਿਡਾਰਨ ਨੂੰ ਪੰਜ-ਪੰਜ ਲੱਖ ਰੁਪਏ ਅਤੇ ਸਹਾਇਕ ਸਟਾਫ਼ ਨੂੰ 2.5 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਪਿਛਲੀ ਖ਼ਬਰ ਮੀਨਾਕਸ਼ੀ ਸਮੇਤ 4 ਭਾਰਤੀ ਮੁੱਕੇਬਾਜ਼ ਸੈਮੀਫਾਈਨਲ ’ਚ ਪੁੱਜੇ ਅਗਲੀ ਖ਼ਬਰ ਕਾਮੇਡੀਅਨ ਭੁਵਨ ਬਾਮ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।