29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੈਲਬੌਰਨ ’ਚ ਵਾਰਿਸ ਪੰਜਾਬ ਵਲੋਂ ਆਸਟ੍ਰੇਲੀਆ ਇਕਾਈ ਦਾ ਐਲਾਨ

ਮੈਲਬੌਰਨ, 29 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਹਿਲਾ ਇਕੱਠ ਕੀਤਾ ਗਿਆ, ਜਿਸ ਦੌਰਾਨ ਜਥੇਬੰਦੀ ਦੀ ਆਸਟ੍ਰੇਲੀਆ ਇਕਾਈ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਰਵਾਸੀ ਪੰਜਾਬੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-11-2026
ਮੈਲਬੌਰਨ, 29 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਹਿਲਾ ਇਕੱਠ ਕੀਤਾ ਗਿਆ, ਜਿਸ ਦੌਰਾਨ ਜਥੇਬੰਦੀ ਦੀ ਆਸਟ੍ਰੇਲੀਆ ਇਕਾਈ ਦਾ ਐਲਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਰਵਾਸੀ ਪੰਜਾਬੀਆਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਗੁਰਵਿੰਦਰ ਸਿੰਘ ਗਿੱਲ ਰੌਂਤਾ, ਹਲਕਾ ਇੰਚਾਰਜ ਰਾਮਪੁਰਾ ਫੂਲ ਤੇ ਰਛਪਾਲ ਸਿੰਘ ਸੋਸਣ, ਹਲਕਾ ਇੰਚਾਰਜ ਕੋਟਕਪੂਰਾ ਤੇ ਸਟੇਟ ਮੀਡੀਆ ਕੋਆਰਡੀਨੇਟਰ ਨੇ ਪੰਜਾਬ ਵਿਚ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ, ਪਾਣੀਆਂ ਅਤੇ ਸੂਬੇ ਦੇ ਹੱਕਾਂ ਨਾਲ ਜੁੜੇ ਮਸਲਿਆਂ ’ਤੇ ਚਿੰਤਾ ਪ੍ਰਗਟਾਈ। ਇਸ ਮੌਕੇ ਮਨਪ੍ਰੀਤ ਸਿੰਘ ਇਯਾਲੀ ਨੇ ਵੀਡੀਓ ਕਾਲ ਰਾਹੀਂ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ, ਗੁਰੂ ਨਾਲ ਜੋੜਨਾ ਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਾ ਹੈ।
ਪਿਛਲੀ ਖ਼ਬਰ ਅਮਰੀਕੀ ਡਰਾਈਵਰ ’ਤੇ ਹਮਲੇ ਦੇ ਮਾਮਲੇ ’ਚ ਭਾਰਤੀ ਗ੍ਰਿਫਤਾਰ ਅਗਲੀ ਖ਼ਬਰ ਚੋਣ ਝਟਕੇ ਮਗਰੋਂ ਵੀ ਨਾ ਬਦਲੀਆਂ ਟਰੰਪ ਦੀਆਂ ਤਰਜੀਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।