29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਟੋਹਾਣਾ ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਪਹਿਲੇ ਦਿਨ ਵੱਖ-ਵੱਖ ਅਹੁਦਿਆਂ ਲਈ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਟੋਹਾਣਾ, 28 ਅਗਸਤ (ਮਨਜੀਤ ਸਿੰਘ)- ਬਾਰ ਐਸੋਸੀਏਸ਼ਨ ਟੋਹਾਣਾ ਦੀਆਂ ਸਾਲਾਨਾ ਚੋਣਾਂ 2026-27 ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ। ਮੁੱਖ ਚੋਣ ਅਫ਼ਸਰ ਸੀਨੀਅਰ ਐਡਵੋਕੇਟ ਸਤਪਾਲ ਸਿੰਗਲਾ ਅਤੇ ਐਡਵੋਕੇਟ ਕ੍ਰਿਸ਼ਨ ਗੋਇਲ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਦਿਨ ਵੱਖ-ਵੱਖ ਅਹੁਦਿਆਂ ਲਈ ਕੁੱਲ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਅਜੀਤ ਡੈਸਕ 29-08-2026
ਟੋਹਾਣਾ, 28 ਅਗਸਤ (ਮਨਜੀਤ ਸਿੰਘ)- ਬਾਰ ਐਸੋਸੀਏਸ਼ਨ ਟੋਹਾਣਾ ਦੀਆਂ ਸਾਲਾਨਾ ਚੋਣਾਂ 2026-27 ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ। ਮੁੱਖ ਚੋਣ ਅਫ਼ਸਰ ਸੀਨੀਅਰ ਐਡਵੋਕੇਟ ਸਤਪਾਲ ਸਿੰਗਲਾ ਅਤੇ ਐਡਵੋਕੇਟ ਕ੍ਰਿਸ਼ਨ ਗੋਇਲ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਦਿਨ ਵੱਖ-ਵੱਖ ਅਹੁਦਿਆਂ ਲਈ ਕੁੱਲ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਪ੍ਰਧਾਨ ਸੁਰੇਸ਼ ਚਾਵਲਾ ਅਤੇ ਪ੍ਰਗਟ ਸਿੰਘ ਮਾਨ ਨੇ ਨਾਮਜ਼ਦਗੀ ਪੱਤਰ ਭਰੇ। ਇਸੇ ਤਰ੍ਹਾਂ ਮੀਤ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਮੀਤ ਪ੍ਰਧਾਨ ਲਾਜਵੰਤੀ ਕਟਾਰੀਆ, ਸਕੱਤਰ ਦੇ ਅਹੁਦੇ ਲਈ ਨੀਰਜ ਗੋਇਲ ਅਤੇ ਕਮਲਜੀਤ ਬਹਮਨੀ, ਸਹਾਇਕ ਸਕੱਤਰ ਦੇ ਅਹੁਦੇ ਲਈ ਸ਼ਾਲੂ ਬਜਾਜ ਅਤੇ ਖ਼ਜ਼ਾਨਚੀ ਦੇ ਅਹੁਦੇ ਲਈ ਮੋਹਿਤ ਬਾਂਸਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਚੋਣ ਅਧਿਕਾਰੀਆਂ ਅਨੁਸਾਰ 29 ਅਗਸਤ ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। 30 ਅਗਸਤ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 31 ਅਗਸਤ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੀ ਚੋਣ 11 ਸਤੰਬਰ ਨੂੰ ਹੋਵੇਗੀ ਅਤੇ ਇਸੇ ਦਿਨ ਚੋਣ ਨਤੀਜੇ ਵੀ ਐਲਾਨੇ ਜਾਣਗੇ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਟੋਹਾਣਾ ’ਚ ਲੱਗੇ ਧਰਨੇ ’ਚ ਐਡਵੋਕੇਟ ਅਮਨਪ੍ਰੀਤ ਕੌਰ ਜਾਖਲ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਔਰਤਾਂ ਨੂੰ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾਉਣ ਲਈ ‘ਨਵੀਨ ਮਹਿਲਾ ਸਸ਼ਕਤੀਕਰਨ ਮੁਹਿੰਮ’ ਦੀ ਸ਼ੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।