ਨਗਰ ਨਿਗਮ ਅਤੇ ਫਾਇਰ ਕਰਮਚਾਰੀਆਂ ਵਲੋਂ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀ ਰਹੀ
ਯਮੁਨਾਨਗਰ, 29 ਅਗਸਤ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਕਰਮਚਾਰੀ ਯੂਨੀਅਨ ਹਰਿਆਣਾ ਅਤੇ ਹਰਿਆਣਾ ਫਾਇਰ ਡਿਪਾਰਟਮੈਂਟ ਕਰਮਚਾਰੀ ਯੂਨੀਅਨ ਦੇ ਸੱਦੇ ਦੇ ਚਲਦਿਆਂ ਨਗਰ ਨਿਗਮ ਅਤੇ ਫਾਇਰ ਕਰਮਚਾਰੀਆਂ ਦੀ ਹੜਤਾਲ ਅੱਜ ਲਗਾਤਾਰ 24ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਕਰਮਚਾਰੀ ਨਗਰ ਨਿਗਮ ਦੇ ਅਹਾਤੇ ‘ਚ ਇਕੱਠੇ ਹੋਏ, ਜਿਥੇ ਉਨ੍ਹਾਂ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।
ਸ
ਸਰਕਾਰ ਦੀ ਵਾਅਦਾ ਖ਼ਿਲਾਫ਼ ਨੂੰ ਲੈ ਕੇ ਯਮੁਨਾਨਗਰ ਸ਼ਹਿਰ ਅੰਦਰ ਰੋਸ ਮਾਰਚ ਕੱਢਦੇ ਹੋਏ ਨਗਰ ਨਿਗਮ ਅਤੇ ਫਾਇਰ ਵਿਭਾਗ ਦੇ ਕਰਮਚਾਰੀ। ਤਸਵੀਰ : ਨਿਮਰ
30-08-2026
ਯਮੁਨਾਨਗਰ, 29 ਅਗਸਤ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਕਰਮਚਾਰੀ ਯੂਨੀਅਨ ਹਰਿਆਣਾ ਅਤੇ ਹਰਿਆਣਾ ਫਾਇਰ ਡਿਪਾਰਟਮੈਂਟ ਕਰਮਚਾਰੀ ਯੂਨੀਅਨ ਦੇ ਸੱਦੇ ਦੇ ਚਲਦਿਆਂ ਨਗਰ ਨਿਗਮ ਅਤੇ ਫਾਇਰ ਕਰਮਚਾਰੀਆਂ ਦੀ ਹੜਤਾਲ ਅੱਜ ਲਗਾਤਾਰ 24ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਕਰਮਚਾਰੀ ਨਗਰ ਨਿਗਮ ਦੇ ਅਹਾਤੇ ‘ਚ ਇਕੱਠੇ ਹੋਏ, ਜਿਥੇ ਉਨ੍ਹਾਂ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਹੜਤਾਲ ਦੇ 24ਵੇਂ ਦਿਨ ਦੀ ਪ੍ਰਧਾਨਗੀ ਨਗਰ ਨਿਗਮ ਸ਼ਾਖਾ ਦੇ ਪ੍ਰਧਾਨ ਪਾਪਲਾ ਅਤੇ ਫਾਇਰ ਕਰਮਚਾਰੀਆਂ ਦੇ ਜ਼ਿਲ੍ਹਾ ਪ੍ਰਧਾਨ ਵਿਜੇਂਦਰ ਸਿੰਘ ਨੇ ਸਾਂਝੇ ਤੌਰ ‘ਤੇ ਕੀਤੀ, ਜਦਕਿ ਸਟੇਜ ਦਾ ਸੰਚਾਲਨ ਨਗਰ ਨਿਗਮ ਸ਼ਾਖਾ ਦੇ ਸਕੱਤਰ ਸੁਭਾਸ਼ ਅਤੇ ਫਾਇਰ ਜ਼ਿਲ੍ਹਾ ਸਕੱਤਰ ਰਿੰਕੂ ਕੁਮਾਰ ਵਲੋਂ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ ਦੇ ਰੋਸ ਵਜੋਂ ਨਗਰ ਨਿਗਮ ਅਤੇ ਫਾਇਰ ਕਰਮਚਾਰੀਆਂ ਵਲੋਂ ਰੋਸ ਮਾਰਚ ਵੀ ਕੱਢਿਆ ਗਿਆ, ਜੋ ਕਿ ਨਗਰ ਨਿਗਮ ਦਫ਼ਤਰ ਤੋਂ ਸ਼ੁਰੂ ਹੋ ਕੇ ਖਾਲਸਾ ਕਾਲਜ, ਆਜ਼ਾਦ ਨਗਰ, ਸ਼ਾਸਤਰੀ ਕਾਲੋਨੀ ਅਤੇ ਪਿਆਰਾ ਚੌਕ ਰਾਹੀਂ ਹੁੰਦਾ ਹੋਇਆ ਮੁੜ ਨਗਰ ਨਿਗਮ ਦੇ ਦਫ਼ਤਰ ਪੁੱਜ ਕੇ ਸਮਾਪਤ ਹੋਇਆ। ਇਸ ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਦੇ ਹੋਏ ਜਨਤਾ ‘ਚ ਹੈਂਡਬਿੱਲ ਵੰਡੇ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨਗਰ ਨਿਗਮ ਅਤੇ ਫਾਇਰ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਕਰਮਚਾਰੀਆਂ ‘ਤੇ ਪੁਲਿਸ ਰਾਹੀਂ ਦਬਾਅ ਬਣਾ ਕੇ ਸੰਘਰਸ਼ ਨੂੰ ਕੁਚਲਣਾ ਚਾਹੁੰਦੀ ਹੈ, ਜਿਸ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੁਲਿਸ ਦਮਨ ਨੂੰ ਨਹੀਂ ਰੋਕਦੀ ਤਾਂ ਨਗਰ ਨਿਗਮ ਅਤੇ ਫਾਇਰ ਕਰਮਚਾਰੀ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਮੰਨੀਆਂ ਹੋਈਆਂ ਮੰਗਾਂ ਬਾਬਤ ਲਿਖਤੀ ਆਦੇਸ਼ ਜਾਰੀ ਨਹੀਂ ਕਰਦੀ। ਇਸੇ ਦੌਰਾਨ ਨਗਰ ਨਿਗਮ ਦੇ ਜਨਰਲ ਸਕੱਤਰ ਮੰਗੇਰਾਮ ਤਿਗਰਾ ਤੇ ਫਾਇਰ ਸਕੱਤਰ ਜਨਰਲ ਗੁਲਸ਼ਨ ਭਾਰਦਵਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ 13 ਮਈ ਦੇ ਸਮਝੌਤੇ ਨੂੰ ਲਾਗੂ ਕਰਨ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਨੀ ਅਤੇ ਕਹਿਣੀ ‘ਚ ਅੰਤਰ ਹੈ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਸਰਕਾਰ ਨੇ ਨਗਰ ਨਿਗਮ ਅਤੇ ਫਾਇਰ ਕਰਮਚਾਰੀਆਂ ਨੂੰ ਰੈਗੂਲਰ ਕਰਨ, ਸੈਨੀਟੇਸ਼ਨ ਸੀਵਰਮੈਨਾਂ ਦੀ ਸਥਾਈ ਭਰਤੀ ਕਰਨ, ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ, ਸ਼ਹੀਦ ਫਾਇਰ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ 50-50 ਲੱਖ ਰੁ. ਦਾ ਵਿੱਤੀ ਮੁਆਵਜ਼ਾ ਤੇ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਫਾਇਰ ਤੇ ਸੈਨੀਟੇਸ਼ਨ ਕਰਮਚਾਰੀਆਂ ਨੂੰ ਜੋਖਮ ਭੱਤਾ ਦੇਣ ਅਤੇ ਫਾਇਰ ਬ੍ਰਿਗਡੇ ਦੇ ਕਰਮਚਾਰੀਆਂ ਨਾਲ ਭਵਿੱਖ ‘ਚ ਵਾਪਰਨ ਵਾਲੀਆਂ ਘਟਨਾਵਾਂ ਦੀ ਸਥਿਤੀ ‘ਚ ਨਿਯਮਿਤ ਨੀਤੀ ਬਣਾਉਣ ਸਮੇਤ 17 ਮੰਗਾਂ ‘ਤੇ ਸਹਿਮਤੀ ਦਿੱਤੀ ਸੀ, ਪਰ ਅੱਜ ਤੱਕ ਸਰਕਾਰ ਨੇ ਇਸ ਸੰਬੰਧ ‘ਚ ਇਕ ਵੀ ਪੱਤਰ ਜਾਰੀ ਨਹੀਂ ਕੀਤਾ, ਜਿਸ ਕਾਰਨ ਕਰਮਚਾਰੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਸੰਬੰਧੀ ਪੱਤਰ ਜਾਰੀ ਨਾ ਕੀਤੇ ਤਾਂ ਇਸ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸੇ ਦੌਰਾਨ ਕਰਮਚਾਰੀ ਆਗੂਆਂ ਨੇ ਕਿਹਾ ਕਿ ਨਗਰ ਨਿਗਮ ਅਤੇ ਫਾਇਰ ਬ੍ਰਿਗੇਡ ਦੀ ਹੜਤਾਲ 30 ਅਗਸਤ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ 30 ਅਗਸਤ ਤੱਕ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਸੰਬੰਧੀ ਪੱਤਰ ਜਾਰੀ ਨਾ ਕੀਤੇ ਗਏ ਤਾਂ ਯੂਨੀਅਨ 30 ਅਗਸਤ ਨੂੰ ਸੂਬਾ ਕਾਰਜਕਾਰਨੀ ਦੀ ਮੀਟਿੰਗ ਕਰਕੇ ਇਸ ਅੰਦੋਲਨ ਨੂੰ ਤੇਜ਼ ਕਰੇਗੀ ਅਤੇ ਜੇਕਰ ਲੋੜ ਪਈ ਤਾਂ ਇਸ ਹੜਤਾਲ ਨੂੰ ਅਣਮਿੱਥੇ ਸਮੇਂ ਦੀ ਹੜਤਾਲ ‘ਚ ਬਦਲਣ ਲਈ ਮਜਬੂਰ ਹੋਵੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਹਰਿਆਣਾ ਸਰਕਾਰ ਦੀ ਹੋਵੇਗੀ। ਇਸ ਮੌਕੇ ਨਗਰ ਨਿਗਮ ਤੋਂ ਸੰਜੀਤ ਕੁਮਾਰ, ਸੰਜੇ, ਰਮਨ, ਅਨੀਤਾ, ਕਾਂਤਾ, ਜੀਤੋ ਅਤੇ ਫਾਇਰ ਵਿਭਾਗ ਤੋਂ ਲਲਿਤ ਕੁਮਾਰ, ਤੇਜਿੰਦਰ ਸਿੰਘ, ਵਿਕਰਮ ਸਿੰਘ, ਵਿੱਕੀ ਵਾਲੀਆ, ਵਿਨੋਦ ਕੁਮਾਰ ਸਮੇਤ ਨਗਰ ਨਿਗਮ ਤੇ ਫਾਇਰ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।