05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੱਡੀਆਂ ਦੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਨਾ ਹੋਣ ’ਤੇ ਕੀਤੇ 238 ਚਾਲਾਨ

ਨਵੀਂ ਦਿੱਲੀ, 4 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਰੇਂਜ, ਟਰੈਫ਼ਿਕ ਯੂਨਿਟ ਦੇ ਨਿਰਦੇਸ਼ਾਂ ’ਤੇ ਟ੍ਰੈਫ਼ਿਕ ਪੁਲਿਸ ਕਰਮਚਾਰੀਆਂ ਨੇ ਵੱਖ-ਵੱਖ ਥਾਵਾਂ ’ਤੇ ਗੱਡੀਆਂ ਦੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਦੀ ਜਾਂਚ ਕੀਤੀ ਅਤੇ ਜਿਨ੍ਹਾਂ ਗੱਡੀਆਂ ਦੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਨਹੀਂ ਸਨ, ਉਨ੍ਹਾਂ ਦੇ ਚਾਲਾਨ ਕੀਤੇ ਗਏ।

ਅਜੀਤ ਡੈਸਕ 05-09-2026
ਨਵੀਂ ਦਿੱਲੀ, 4 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਰੇਂਜ, ਟਰੈਫ਼ਿਕ ਯੂਨਿਟ ਦੇ ਨਿਰਦੇਸ਼ਾਂ ’ਤੇ ਟ੍ਰੈਫ਼ਿਕ ਪੁਲਿਸ ਕਰਮਚਾਰੀਆਂ ਨੇ ਵੱਖ-ਵੱਖ ਥਾਵਾਂ ’ਤੇ ਗੱਡੀਆਂ ਦੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਦੀ ਜਾਂਚ ਕੀਤੀ ਅਤੇ ਜਿਨ੍ਹਾਂ ਗੱਡੀਆਂ ਦੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਨਹੀਂ ਸਨ, ਉਨ੍ਹਾਂ ਦੇ ਚਾਲਾਨ ਕੀਤੇ ਗਏ। ਟ੍ਰੈਫ਼ਿਕ ਪੁਲਿਸ ਦੀ ਚਲਾਈ ਮੁਹਿੰਮ ਅਨੇਕਾਂ ਥਾਵਾਂ ’ਤੇ ਚੱਲੀ ਅਤੇ ਇਸ ਵਿਚ 238 ਚਾਲਾਨ ਕੱਟੇ ਗਏ। ਪੁਲਿਸ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੜਕ ਸੁਰੱਖਿਆ, ਦਿੱਲੀ ਨੂੰ ਸਾਫ਼-ਸੁਥਰਾ ਰੱਖਣ ਲਈ ਲਗਾਤਾਰ ਮੁਹਿੰਮ ਜਾਰੀ ਰੱਖੇਗੀ। ਵਰਨਣਯੋਗ ਹੈ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਓਨਾ ਪ੍ਰਦੂਸ਼ਣ ਵੇਖਣ ਨੂੰ ਨਹੀਂ ਮਿਲਿਆ ਜਿੰਨਾ ਕਿ ਪਿਛਲੇ ਸਾਲਾਂ ਵਿਚ ਵੇਖਿਆ ਗਿਆ।
ਪਿਛਲੀ ਖ਼ਬਰ ਪੁਲਿਸ ਨੇ ਚੋਰ ਨੂੰ ਰੰਗੇ ਹੱਥੀਂ ਫੜਿਆ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ’ਚ ਚੋਣ ਸੰਬੰਧੀ ਹੋਈਆਂ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।