ਨਗਰ ਨਿਗਮ ਤੇ ਫਾਇਰ ਕਰਮਚਾਰੀਆਂ ਨੇ ਹੜਤਾਲ ਦੇ 31ਵੇਂ ਦਿਨ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਯਮੁਨਾਨਗਰ, 5 ਸਤੰਬਰ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਕਰਮਚਾਰੀ ਯੂਨੀਅਨ ਹਰਿਆਣਾ ਅਤੇ ਹਰਿਆਣਾ ਫਾਇਰ ਡਿਪਾਰਟਮੈਂਟ ਕਰਮਚਾਰੀ ਯੂਨੀਅਨ ਲਗਾਤਾਰ 31 ਦਿਨਾਂ ਤੋਂ ਨਗਰ ਨਿਗਮ ਦਫ਼ਤਰ ਵਿਖੇ ਇਕੱਠ ਕਰਕੇ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰ ਰਹੀਆਂ ਹਨ। ਅੱਜ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਨਗਰ ਨਿਗਮ ਸ਼ਾਖਾ ਦੇ ਪ੍ਰਧਾਨ ਪਾਪਲਾ ਅਤੇ ਫਾਇਰ ਡਿਪਾਰਟਮੈਂਟ ਦੇ ਜ਼ਿਲ੍ਹਾ ਪ੍ਰਧਾਨ ਵਿਜੇਂਦਰ ਸਿੰਘ ਨੇ ਕੀਤੀ ਜਦਕਿ ਮੰਚ ਦਾ ਸੰਚਾਲਨ ਨਗਰ ਨਿਗਮ ਸ਼ਾਖਾ ਦੇ ਸਕੱਤਰ ਸੁਭਾਸ਼ ਤੇ ਫਾਇਰ ਡਿਪਾਰਟਮੈਂਟ ਦੇ ਜ਼ਿਲ੍ਹਾ ਸਕੱਤਰ ਰਿੰਕੂ ਕੁਮਾਰ ਨੇ ਕੀਤਾ।
ਆ
ਆਪਣੀਆਂ ਮੰਗਾਂ ਨੂੰ ਲੈ ਕੇ ਰਾਦੌਰ ਦੇ ਮੁੱਖ ਬਾਜ਼ਾਰ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਗਰ ਨਿਗਮ ਅਤੇ ਫਾਇਰ ਵਿਭਾਗ ਦੇ ਕਰਮਚਾਰੀ। ਤਸਵੀਰ : ਨਿਮਰ
06-09-2026
ਯਮੁਨਾਨਗਰ, 5 ਸਤੰਬਰ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਕਰਮਚਾਰੀ ਯੂਨੀਅਨ ਹਰਿਆਣਾ ਅਤੇ ਹਰਿਆਣਾ ਫਾਇਰ ਡਿਪਾਰਟਮੈਂਟ ਕਰਮਚਾਰੀ ਯੂਨੀਅਨ ਲਗਾਤਾਰ 31 ਦਿਨਾਂ ਤੋਂ ਨਗਰ ਨਿਗਮ ਦਫ਼ਤਰ ਵਿਖੇ ਇਕੱਠ ਕਰਕੇ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰ ਰਹੀਆਂ ਹਨ। ਅੱਜ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਨਗਰ ਨਿਗਮ ਸ਼ਾਖਾ ਦੇ ਪ੍ਰਧਾਨ ਪਾਪਲਾ ਅਤੇ ਫਾਇਰ ਡਿਪਾਰਟਮੈਂਟ ਦੇ ਜ਼ਿਲ੍ਹਾ ਪ੍ਰਧਾਨ ਵਿਜੇਂਦਰ ਸਿੰਘ ਨੇ ਕੀਤੀ ਜਦਕਿ ਮੰਚ ਦਾ ਸੰਚਾਲਨ ਨਗਰ ਨਿਗਮ ਸ਼ਾਖਾ ਦੇ ਸਕੱਤਰ ਸੁਭਾਸ਼ ਤੇ ਫਾਇਰ ਡਿਪਾਰਟਮੈਂਟ ਦੇ ਜ਼ਿਲ੍ਹਾ ਸਕੱਤਰ ਰਿੰਕੂ ਕੁਮਾਰ ਨੇ ਕੀਤਾ। ਨਿਗਮ ਦਫ਼ਤਰ ਵਿਖੇ ਇਕੱਤਰ ਹੋਣ ਤੋਂ ਬਾਅਦ ਨਗਰ ਨਿਗਮ ਤੇ ਫਾਇਰ ਬ੍ਰਿਗੇਡ ਕਰਮਚਾਰੀ ਰੋਸ ਸਥਾਨ ਤੋਂ ਰਾਦੌਰ ਦੇ ਪੁਰਾਣੇ ਬੱਸ ਅੱਡੇ ‘ਤੇ ਪੁੱਜੇ ਜਿਥੇ ਉਨ੍ਹਾਂ ਰਾਦੌਰ ਦੇ ਮੁੱਖ ਬਾਜ਼ਾਰ ਦੀਆਂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਤੇ ਹੱਥ ਲਿਖਤਾਂ ਵੰਡ ਕੇ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਅਤੇ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦੇ ਕੈਂਪ ਦਫਤਰ ਪਹੁੰਚੇ ਅਤੇ ਉਥੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਨਗਰ ਨਿਗਮ ਦੇ ਚੇਅਰਮੈਨ ਰਜਨੀਸ਼ ਮਹਿਤਾ ਨੂੰ ਸਵਾਲ ਕੀਤਾ ਭਾਜਪਾ ਸਰਕਾਰ 12 ਸਾਲਾਂ ਤੋਂ ਹਰਿਆਣਾ ‘ਚ ਸੱਤਾ ‘ਚ ਹੈ ਤੇ ਇਸੇ ਦੌਰਾਨ ਸਰਕਾਰ ਨੇ ਸਫਾਈ ਤੇ ਸੀਵਰੇਜ ਕਰਮਚਾਰੀਆਂ ਲਈ ਠੇਕਾ ਪ੍ਰਣਾਲੀ ਖਤਮ ਨਹੀਂ ਕੀਤੀ, ਅਸਥਾਈ ਕਰਮਚਾਰੀਆਂ ਨੂੰ ਨਿਯਮਿਤ ਨਹੀਂ ਕੀਤਾ ਤੇ ਖਾਲੀ ਅਸਾਮੀਆਂ ਨਹੀਂ ਭਰੀਆਂ। ਇਸ ਮੌਕੇ ਨਗਰ ਨਿਗਮ ਦੇ ਚੇਅਰਮੈਨ ਵਲੋਂ ਇਨ੍ਹਾਂ ਸਵਾਲਾਂ ਦੇ ਤਸੱਲੀਬਖਸ਼ ਜਵਾਬ ਨਹੀਂ ਦਿੱਤੇ ਗਏ, ਸਗੋਂ ਐਲਾਨ ਕੀਤਾ ਗਿਆ ਕਿ ਉਹ ਇਸ ਮਾਮਲੇ ਤੋਂ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਉਣਗੇ। ਇਸ ਤੋਂ ਬਾਅਦ ਕਰਮਚਾਰੀਆਂ ਨੇ 5 ਸਤੰਬਰ ਤੱਕ ਡਿਊਟੀ ‘ਤੇ ਵਾਪਸ ਆਉਣ ਦੇ ਸਰਕਾਰ ਦੇ ਹੁਕਮ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਸਟੇਟ ਫਾਇਰ ਐਂਡ ਰੈਸਕਿਊ ਜਨਰਲ ਸਕੱਤਰ ਗੁਲਸ਼ਨ ਭਾਰਦਵਾਜ ਤੇ ਚੀਫ ਆਰਗੇਨਾਈਜ਼ਰ ਸੰਤੋਸ਼ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਤੇ ਫਾਇਰ ਕਰਮਚਾਰੀਆਂ ਦੀ ਹੜਤਾਲ ਇਕ ਮਹੀਨੇ ਤੋਂ ਜਾਰੀ ਹੈ। ਫਾਈਰ ਵਿਭਾਗ ਦੇ ਕਰਮਚਾਰੀਆਂ ਨੂੰ ਲਗਭਗ ਦੋ ਮਹੀਨਿਆਂ ਤੋਂ ਤੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਇਕ ਮਹੀਨੇ ਤੋਂ ਤਨਖਾਹਾਂ ਨਹੀਂ ਮਿਲੀਆਂ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਸ਼ਹਿਰ ਦੇ ਸਾਰੇ ਜਨਤਕ ਸੰਗਠਨਾਂ, ਸਮਾਜਿਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ, ਧਾਰਮਿਕ ਸੰਗਠਨਾਂ, ਗੁਰਦੁਆਰਿਆਂ, ਮੰਦਰ ਕਮੇਟੀਆਂ ਤੇ ਸਮਾਜਿਕ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਰਮਚਾਰੀਆਂ ਦੀ ਮਦਦ ਲਈ ਅੱਗੇ ਆਉਣ। ਇਸ ਮੌਕੇ ਗੁਲਸ਼ਨ ਭਾਰਦਵਾਜ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਦੇਣੀ ਚਾਹੀਦੀ ਹੈ ਤੇ ਗੱਲਬਾਤ ਰਾਹੀਂ ਸੈਨੀਟੇਸ਼ਨ, ਸੀਵਰ, ਨਗਰ ਨਿਗਮ ਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਹੱਲ ਕਰਨਾ ਚਾਹੀਦਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਹੜਤਾਲੀ ਪੁਰਸ਼ ਅਤੇ ਮਹਿਲਾ ਸਫਾਈ ਕਰਮਚਾਰੀਆਂ ਦੀ ਵਿਗੜਦੀ ਸਫਾਈ ਪ੍ਰਣਾਲੀ ਅਤੇ ਪੁਲਿਸ ਤਸ਼ੱਦਦ ਨੂੰ ਤੁਰੰਤ ਰੋਕਿਆ ਜਾਵੇ ਅਤੇ ਮੁੱਖ ਮੰਤਰੀ ਨਿੱਜੀ ਤੌਰ ‘ਤੇ ਦਖਲ ਦੇ ਕੇ ਇਸ ਮਸਲੇ ਦਾ ਸਨਮਾਨਜਨਕ ਹੱਲ ਕੱਢਣ। ਉਨ੍ਹਾਂ ਕਿਹਾ ਕਿ ਸਾਰੀਆਂ ਸੰਸਥਾਵਾਂ ਨੂੰ ਨਗਰ ਨਿਗਮ ਤੇ ਫਾਇਰ ਕਰਮਚਾਰੀਆਂ ਦੇ ਰੋਸ ਪ੍ਰਦਰਸ਼ਨ ਵਾਲੇ ਸਥਾਨ ‘ਤੇ ਬੁਲਾਇਆ ਜਾਵੇਗਾ ਤੇ 10, 11 ਤੇ 12 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਨਿਆਏ ਪੰਚਾਇਤ ਕੀਤੀ ਜਾਵੇਗੀ। ਇਸ ਦੌਰਾਨ ਸਾਰੇ ਸੰਗਠਨਾਂ ਨੂੰ ਅੰਦੋਲਨ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਜਾਵੇਗੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨਗਰ ਨਿਗਮ ਤੇ ਫਾਇਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਹੀਂ ਕਰਦੀ ਹੈ ਤਾਂ 13 ਸਤੰਬਰ ਨੂੰ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਕੁਰੂਕਸ਼ੇਤਰ ‘ਚ ਇਕ ਰਾਜ ਪੱਧਰੀ ਨਿਆਏ ਪੰਚਾਇਤ ਕੀਤੀ ਜਾਵੇਗੀ, ਜਿਸ ‘ਚ ਸਫਾਈ, ਸੀਵਰ, ਨਗਰ ਨਿਗਮ ਤੇ ਫਾਇਰ ਕਰਮਚਾਰੀਆਂ ਲਈ ਇਨਸਾਫ਼ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਦੇ ਹੱਲ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਸਰਵ ਕਰਮਚਾਰੀ ਸੰਘ ਦੇ ਬਲਾਕ ਸਕੱਤਰ ਦਿਨੇਸ਼ ਤੰਵਰ, ਨਗਰ ਨਿਗਮ ਤੋਂ ਸੰਜੀਤ, ਸੰਜੇ, ਰਮਨ ਤੇ ਫਾਇਰ ਲਲਿਤ ਕੁਮਾਰ, ਤੇਜਿੰਦਰ ਸਿੰਘ, ਵਿੱਕੀ ਵਾਲੀਆ, ਹਰਮਿੰਦਰ ਸਿੰਘ ਸਮੇਤ ਨਗਰ ਨਿਗਮ ਤੇ ਫਾਇਰ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਵੀ ਹਾਜ਼ਰ ਸਨ।