07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼ਾਲੀਮਾਰ ਬਾਗ ਦੇ ਸੀ ਤੇ ਡੀ ਬਲਾਕ ਵਿਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰੋਜੈਕਟ ਦੀ ਹੋਈ ਸ਼ੁਰੂਆਤ ਆਉਣ ਵਾਲੇ ਸਮੇਂ ’ਚ ਦਿੱਲੀ ਦੀ ਦਿੱਖ ਬਦਲੇਗੀ - ਰੇਖਾ ਗੁਪਤਾ

ਨਵੀਂ ਦਿੱਲੀ, 6 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਸ਼ਾਲੀਮਾਰ ਬਾਗ ਦੇ ਸੀ ਅਤੇ ਡੀ ਬਲਾਕ ਦੀਆਂ ਮੁੱਖ ਸੜਕਾਂ ’ਤੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤੀ।

ਅਜੀਤ ਡੈਸਕ 07-09-2026
ਨਵੀਂ ਦਿੱਲੀ, 6 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਸ਼ਾਲੀਮਾਰ ਬਾਗ ਦੇ ਸੀ ਅਤੇ ਡੀ ਬਲਾਕ ਦੀਆਂ ਮੁੱਖ ਸੜਕਾਂ ’ਤੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤੀ। ਤਕਰੀਬਨ ਦੋ ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਣ ਵਾਲੇ ਇਸ ਪ੍ਰੋਜੈਕਟ ਨਾਲ ਇਲਾਕੇ ਦੀ ਸੁੰਦਰਤਾ ਵਿਚ ਵਾਧਾ ਹੋਣ ਦੇ ਨਾਲ-ਨਾਲ ਬਿਜਲੀ ਦੀਆਂ ਤਾਰਾਂ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਤੋਂ ਵੀ ਲੋਕਾਂ ਨੂੰ ਛੁਟਕਾਰਾ ਮਿਲੇਗਾ। ਇਸ ਮੌਕੇ ਦੋਵਾਂ ਬਲਾਕਾਂ ਦੇ ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸੰਜੇ ਮਾਨ ਅਤੇ ਸਾਬਕਾ ਪ੍ਰਧਾਨ ਧੀਰਜ ਕੁਮਾਰ ਸਿੰਘ ਅਤੇ ਸਾਬਕਾ ਜਨਰਲ ਸਕੱਤਰ ਸੁਨੀਲ ਬੇਦੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਦਾ ਸਵਾਗਤ ਕੀਤਾ। ਰੇਖਾ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਿਜਲੀ ਦੀਆਂ ਖੁੱਲ੍ਹੀਆਂ ਤਾਰਾਂ ਨੂੰ ਅੰਡਰਗਰਾਊਂਡ ਕੀਤਾ ਜਾਵੇਗਾ ਅਤੇ ਦਿੱਲੀ ਦਾ ਵਿਕਾਸ ਤੇਜ਼ੀ ਨਾਲ ਚਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦਿੱਲੀ ਦਾ ਰੂਪ ਬਦਲਿਆ ਨਜ਼ਰ ਆਵੇਗਾ। ਧੀਰਜ ਕੁਮਾਰ ਨੇ ਰੇਖਾ ਗੁਪਤਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਸੰਜੇ ਝਾਅ, ਕ੍ਰਿਸ਼ਨਪਾਲ ਯਾਦਵ, ਇਲਾਕੇ ਦੇ ਕੌਂਸਲਰ, ਦੋਵਾਂ ਬਲਾਕਾਂ ਦੇ ਲੋਕ, ਐਸੋਸੀਏਸ਼ਨਾਂ ਦੇ ਅਹੁਦੇਦਾਰ, ਇਲਾਕੇ ਦੇ ਡਿਪਟੀ ਕਮਿਸ਼ਨਰ, ਐਨ.ਡੀ.ਪੀ.ਐਲ. ਦੇ ਪਦਾਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਦੇ ਗੇਟ ਅੱਗੇ ਫੈਲੀ ਗੰਦਗੀ ਤੋਂ ਵਿਦਿਆਰਥੀ ਤੇ ਸਟਾਫ਼ ਪ੍ਰੇਸ਼ਾਨ ਅਗਲੀ ਖ਼ਬਰ ਦੋਸ਼ੀ ਅਧਿਆਪਕ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ- ਅਸ਼ੋਕ ਸਭਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।