12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਵਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਵੱਖ- ਵੱਖ ਪਿੰਡਾਂ ਦਾ ਦੌਰਾ

ਯਮੁਨਾਨਗਰ, 11 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸੱਚੀ ਭਾਵਨਾ ਅਤੇ ਸ਼ਰਧਾ ਨਾਲ ਕੀਤਾ ਗਿਆ ਕੰਮ ਹਰ ਖੇਤਰ ਵਿੱਚ ਬਦਲਾਅ ਲਿਆਉਂਦਾ ਹੈ ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਇਹ ਸ਼ਬਦ ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ, ਮੱਛੀ ਪਾਲਣ ਤੇ ਪਸ਼ੂ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਸੇਵਾ ਸੰਕਲਪ ਅਭਿਆਨ ਤਹਿਤ ਸਫਲ ਪੈਲੇਸ ਰਾਦੌਰ, ਰਾਵਤ ਪੈਲੇਸ ਫ਼ਰਕਪੁਰ, ਲਕਸ਼ਮੀਬੰਸ, ਬਹਾਦਰਪੁਰ ਤੇ ਅਲਾਹਰ ਪਿੰਡਾਂ ’ਚ ਕਰਵਾਏ ਪ੍ਰੋਗਰਾਮਾਂ ’ਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਹੇ।

ਸਨਿਚਰਵਾਰ, 1 ਅਗਸਤ, 2026 12-09-2026
ਯਮੁਨਾਨਗਰ, 11 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸੱਚੀ ਭਾਵਨਾ ਅਤੇ ਸ਼ਰਧਾ ਨਾਲ ਕੀਤਾ ਗਿਆ ਕੰਮ ਹਰ ਖੇਤਰ ਵਿੱਚ ਬਦਲਾਅ ਲਿਆਉਂਦਾ ਹੈ ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਇਹ ਸ਼ਬਦ ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ, ਮੱਛੀ ਪਾਲਣ ਤੇ ਪਸ਼ੂ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਸੇਵਾ ਸੰਕਲਪ ਅਭਿਆਨ ਤਹਿਤ ਸਫਲ ਪੈਲੇਸ ਰਾਦੌਰ, ਰਾਵਤ ਪੈਲੇਸ ਫ਼ਰਕਪੁਰ, ਲਕਸ਼ਮੀਬੰਸ, ਬਹਾਦਰਪੁਰ ਤੇ ਅਲਾਹਰ ਪਿੰਡਾਂ ’ਚ ਕਰਵਾਏ ਪ੍ਰੋਗਰਾਮਾਂ ’ਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਹੇ। ਇਸ ਦੌਰਾਨ ਪਿੰਡਾਂ ’ਚ ਕਰਵਾਏ ਪ੍ਰੋਗਰਾਮਾਂ ਵਿਚ ਪਹੁੰਚਣ ‘ਤੇ ਭਾਜਪਾ ਆਗੂਆਂ ਦਾ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਹਾਰ ਤੇ ਗੁਲਦਸਤੇ ਦੇ ਕੇ ਸਨਮਾਨਿਤ ਵੀ ਕੀਤਾ। ਸੇਵਾ ਸੰਕਲਪ ਅਭਿਆਨ ਸਮਾਗਮਾਂ ਵਿਚ ਬੋਲਦਿਆਂ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੇਵਾ ਸੰਕਲਪ ਅਭਿਆਨ 17 ਸਤੰਬਰ ਤੋਂ 17 ਅਕਤੂਬਰ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾ ਦੇ ਸੁਸਾਸ਼ਨ ਦੀ ਯਾਦ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸੇਵਾ ਸੰਕਲਪ ਅਭਿਆਨ ਦਾ ਉਦੇਸ਼ ਜਨਤਾ ਵਿਚ ਸੁਸ਼ਾਸਨ, ਜਨਤਕ ਸੇਵਾ ਅਤੇ 2047 ਤੱਕ ਵਿਕਸਿਤ ਭਾਰਤ ਪ੍ਰਤੀ ਵਚਨਬੱਧਤਾ ਦਾ ਸੰਦੇਸ਼ ਫੈਲਾਉਣਾ ਹੈ। ਇਸ ਮੁਹਿੰਮ ਵਿਚ ਖੂਨਦਾਨ ਕੈਂਪ, ਸਫ਼ਾਈ ਮੁਹਿੰਮਾਂ, ਪ੍ਰਦਰਸ਼ਨੀਆਂ, ਸੈਮੀਨਾਰ ਤੇ ਸਰਕਾਰੀ ਯੋਜਨਾਵਾਂ ਨਾਲ ਸੰਬੰਧਿਤ ਜਾਗਰੂਕਤਾ ਗਤੀਵਿਧੀਆਂ ਸ਼ਾਮਿਲ ਹੋਣਗੀਆਂ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਾਜਪਾ ਨੇ 2014 ਤੋਂ ਆਪਣੇ ਕਾਰਜਕਾਲ ਦੌਰਾਨ ਕਈ ਪ੍ਰਾਪਤੀਆਂ ਕੀਤੀਆਂ ਹਨ ਤੇ ਦੇਸ਼ ਨੂੰ ਅੱਗੇ ਵਧਾਉਣ ਲਈ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਵਿਕਾਸ ਨੀਤੀਆਂ ਤੇ ਯੋਜਨਾਵਾਂ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਕ ਲੋਕ-ਪੱਖੀ ਪਾਰਟੀ ਹੈ ਤੇ ਹਰੇਕ ਵਿਅਕਤੀ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸ਼ਿਆਮਾ ਪ੍ਰਸ਼ਾਦ ਮੁਖਰਜੀ ਤੇ ਦੀਨ ਦਿਆਲ ਉਪਾਧਿਆਏ ਨੇ ਭਾਜਪਾ ਦੇ ਸੰਗਠਨ ਨੂੰ ਅੱਗੇ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਾਜਪਾ ਦੀਨ ਦਿਆਲ ਉਪਾਧਿਆਏ ਦੇ ਸੱਚੇ ਦ੍ਰਿਸ਼ਟੀਕੋਣ ਤੇ ਅੰਤਯੋਦਿਆ ਦੀ ਜਨ ਭਲਾਈ ਯੋਜਨਾ ‘ਤੇ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਦੀਨ ਦਿਆਲ ਉਪਾਧਿਆਏ ਦਾ ਦ੍ਰਿਸ਼ਟੀਕੋਣ ਇਹ ਯਕੀਨੀ ਬਣਾਉਣਾ ਸੀ ਕਿ ਜਨ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚੇ। ਇਸ ਸੰਬੰਧ ਵਿਚ ਭਾਜਪਾ ਸਰਕਾਰ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਰੁਜ਼ਗਾਰ ਪ੍ਰਦਾਨ ਕਰ ਰਹੀ ਹੈ। ਫ਼ਰਕਪੁਰ ਵਿਚ ਸੇਵਾ ਸੰਕਲਪ ਅਭਿਆਨ ਪ੍ਰੋਗਰਾਮ ਵਿਚ ਬੋਲਦਿਆਂ, ਯਮੁਨਾਨਗਰ ਨਗਰ ਨਿਗਮ ਦੀ ਮੇਅਰ ਸੁਮਨ ਬਾਹਮਣੀ ਨੇ ਕਿਹਾ ਕਿ ਭਾਜਪਾ ਦੇ ਸ਼ਾਸਨਕਾਲ ਵਿਚ ਹਰ ਜਗ੍ਹਾ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤੇ ਹਰ ਨਾਗਰਿਕ ਇਨ੍ਹਾਂ ਵਿਕਾਸਾਂ ਤੋਂ ਲਾਭ ਉਠਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਦੇਸ਼ ਅਤੇ ਰਾਜ ’ਚ ਹਰ ਕਿਸੇ ਲਈ ਬਦਲਾਅ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਦੁਆਰਾ ਕੀਤੇ ਜਾ ਰਹੇ ਵਿਕਾਸ ਤੇ ਲੋਕ ਭਲਾਈ ਪ੍ਰਾਜੈਕਟਾਂ ਵਿਚ ਪਾਰਦਰਸ਼ਤਾ, ਜਵਾਬਦੇਹੀ ਤੇ ਸਮਾਂਬੱਧਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਭਲਾਈ ਯੋਜਨਾਵਾਂ ਤੇ ਨਗਰ ਨਿਗਮ ਸੇਵਾਵਾਂ ਦੇ ਲਾਭ ਜਨਤਾ ਤੱਕ ਸਰਲ, ਪਾਰਦਰਸ਼ੀ ਤੇ ਸਮੇਂ ਸਿਰ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਇਕ ਸੱਚੇ ਤੇ ਲੋਕ-ਭਾਵਨਾ ਵਾਲੇ ਨੇਤਾ ਦੀ ਜਨਮ ਵਰ੍ਹੇਗੰਢ 25 ਸਤੰਬਰ ਨੂੰ ਅਨਾਜ ਮੰਡੀ ਰਾਦੌਰ ਵਿਖੇ ਸਵੇਰ ਦੀ ਸੈਰ ਨਾਲ ਮਨਾਈ ਜਾਵੇਗੀ। ਉਨ੍ਹਾਂ ਨੇ ਸਾਰੇ ਭਾਜਪਾ ਆਗੂਆਂ, ਵਰਕਰਾਂ, ਸਰਪੰਚਾਂ ਤੇ ਪਿੰਡ ਵਾਸੀਆਂ ਨੂੰ ਜਨਮ ਵਰ੍ਹੇਗੰਢ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਪਣੇ ਪਰਿਵਾਰਾਂ ਸਮੇਤ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਹਰਿਆਣਾ ਸੈਨੀਟੇਸ਼ਨ ਕਮਿਸ਼ਨ ਦੇ ਚੇਅਰਮੈਨ ਤੇ ਸਾਬਕਾ ਵਿਧਾਇਕ ਈਸ਼ਵਰ ਸਿੰਘ ਪਲਕਾ, ਰਾਦੌਰ ਭਾਜਪਾ ਮੰਡਲ ਪ੍ਰਧਾਨ ਕ੍ਰਿਸ਼ਨਾ ਕੰਬੋਜ, ਫ਼ਰਕਪੁਰ ਭਾਜਪਾ ਮੰਡਲ ਪ੍ਰਧਾਨ ਸੰਧਿਆ ਰਾਵਤ, ਸੀਨੀਅਰ ਭਾਜਪਾ ਆਗੂ ਧਨਪਤ ਸੈਣੀ, ਰਿਸ਼ੀ ਪਾਲ ਸੈਣੀ, ਹੈਪੀ ਖੇੜੀ, ਸੁਰੇਂਦਰ ਸਿੰਘ ਚੀਮਾ, ਗੋਪਾਲ ਕ੍ਰਿਸ਼ਨ, ਰਾਜ ਕੁਮਾਰ ਸ਼ਰਮਾ, ਕੌਂਸਲਰ ਉੱਜਵਲ ਠਾਕੁਰ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ, ਸੀਨੀਅਰ ਭਾਜਪਾ ਆਗੂ ਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੂਸਾਖੇੜਾ ਵਿਖੇ 13 ਸਤੰਬਰ ਨੂੰ ਹੋਵੇਗਾ ਲੰਮੇ ਕੇਸਾਂ ਦਾ ਮੁਕਾਬਲਾ ਅਗਲੀ ਖ਼ਬਰ ਜਨਰੇਟਿਵ ਏ . ਆਈ . ਦੇ ਵਿਹਾਰਕ ਉਪਯੋਗਾਂ ’ ਤੇ ਰੋਜ਼ਾ ਵਰਕਸ਼ਾਪ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।