12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੀ.ਐੱਸ. ਮਾਨ ਬਣੇ ਟੋਹਾਣਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ 240 ਵੋਟਾਂ ਹਾਸਲ ਕਰਕੇ ਹਾਸਲ ਕੀਤੀ ਸ਼ਾਨਦਾਰ ਜਿੱਤ

ਟੋਹਾਣਾ, 11 ਸਤੰਬਰ (ਮਨਜੀਤ ਸਿੰਘ)- ਟੋਹਾਣਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ ਜਿਸ ਦੌਰਾਨ ਪ੍ਰਧਾਨ ਦੇ ਅਹੁਦੇ ਲਈ ਪੀ. ਐੱਸ.

ਟੋਹਾਣਾ ਬਾਰ ਐਸਸੀਏਸ਼ਨ ਦੇ ਪੀ. ਐੱਸ. ਮਾਨ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹਾਰ ਪਾ ਕੇ ਸਵਾਗਤ ਕਰਦੇ ਹੋਏ ਉਨ੍ਹਾਂ ਦੇ ਸਮਰਥਕ। ਤਸਵੀਰ : ਮਨਜੀਤ ਸਿੰਘ ਟੋਹਾਣਾ 12-09-2026
ਟੋਹਾਣਾ, 11 ਸਤੰਬਰ (ਮਨਜੀਤ ਸਿੰਘ)- ਟੋਹਾਣਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ ਜਿਸ ਦੌਰਾਨ ਪ੍ਰਧਾਨ ਦੇ ਅਹੁਦੇ ਲਈ ਪੀ.ਐੱਸ. ਮਾਨ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਬਾਰ ਐਸੋਸੀਏਸ਼ਨ ਟੋਹਾਣਾ ਦੇ ਪ੍ਰਧਾਨ ਦਾ ਅਹੁਦਾ ਹਾਸਲ ਕੀਤਾ। ਪੀ.ਐੱਸ. ਮਾਨ ਨੂੰ ਕੁੱਲ 240 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਮੁਕਾਬਲੇ ਉਮੀਦਵਾਰ ਸੁਰੇਸ਼ ਕੁਮਾਰ ਚਾਵਲਾ ਨੂੰ 59 ਵੋਟਾਂ ਪ੍ਰਾਪਤ ਹੋਈਆਂ। ਇਸ ਤਰ੍ਹਾਂ ਪੀ.ਐੱਸ. ਮਾਨ ਨੇ 181 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ। ਬਾਰ ਐਸੋਸੀਏਸ਼ਨ ਦੀ ਚੋਣ ਲਈ ਕੁੱਲ 335 ਵੋਟਾਂ ਵਿਚੋਂ 307 ਵੋਟਾਂ ਪਈਆਂ। ਨਤੀਜੇ ਐਲਾਨੇ ਜਾਣ ਤੋਂ ਬਾਅਦ ਪੀ.ਐੱਸ. ਮਾਨ ਦੇ ਸਮਰਥਕਾਂ ਤੇ ਉਨ੍ਹਾਂ ਨੂੰ ਵੋਟਾਂ ਪਾਉਣ ਵਾਲੇ ਵਕੀਲਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਵਕੀਲਾਂ ਵੱਲੋਂ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਜੇਤੂ ਪੀ.ਐੱਸ. ਮਾਨ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਲੱਡੂ ਵੀ ਵੰਡੇ ਗਏ। ਚੋਣ ਨਤੀਜਿਆਂ ਅਨੁਸਾਰ ਕੰਵਲਜੀਤ ਬਹਿਮਣੀ ਨੂੰ ਸਕੱਤਰ ਤੇ ਮੋਹਿਤ ਬਾਂਸਲ ਨੂੰ ਕੈਸ਼ੀਅਰ ਚੁਣਿਆ ਗਿਆ। ਚੋਣ ਦੌਰਾਨ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਚੋਣ ਪ੍ਰਕਿਰਿਆ ਅਮਨ-ਅਮਾਨ ਤੇ ਸੁਖਾਵੇਂ ਮਾਹੌਲ ਵਿਚ ਨੇਪਰੇ ਚੜ੍ਹੀ। ਜੇਤੂ ਰਹੇ ਪੀ.ਐੱਸ. ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਬਿਲਕੁਲ ਸ਼ਾਂਤਮਈ ਢੰਗ ਨਾਲ ਅਤੇ ਪਰਿਵਾਰਕ ਮਾਹੌਲ ਵਿਚ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਸੀ ਕਿ ਬਾਰ ਦੇ ਸਾਥੀ ਉਨ੍ਹਾਂ ਨੂੰ ਆਪਣਾ ਸਮਰਥਨ ਦੇਣਗੇ ਪਰ ਜਿਸ ਤਰ੍ਹਾਂ ਉਨ੍ਹਾਂ ਨੂੰ ਉਮੀਦ ਤੋਂ ਵੱਧ ਸਹਿਯੋਗ ਮਿਲਿਆ ਹੈ, ਉਸ ਲਈ ਉਹ ਸਾਰੇ ਵਕੀਲ ਭਾਈਚਾਰੇ ਦੇ ਦਿਲੋਂ ਧੰਨਵਾਦੀ ਹਨ। ਪੀ.ਐੱਸ. ਮਾਨ ਨੇ ਕਿਹਾ ਕਿ ਉਹ ਪਿਛਲੇ 27-28 ਸਾਲਾਂ ਤੋਂ ਇਸ ਖੇਤਰ ਵਿਚ ਕੰਮ ਕਰ ਰਹੇ ਹਨ ਤੇ ਇਸ ਦੌਰਾਨ ਬਾਰ ਦੇ ਸਾਰੇ ਸਾਥੀਆਂ ਨਾਲ ਉਨ੍ਹਾਂ ਦੇ ਭਾਈਚਾਰਕ, ਪਿਆਰ ਅਤੇ ਪਰਿਵਾਰਕ ਸਬੰਧ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਸਾਥੀਆਂ ਵੱਲੋਂ ਉਨ੍ਹਾਂ ਨੂੰ ਬਹੁਤ ਹੀ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ, ਜਿਸ ਸਦਕਾ ਉਨ੍ਹਾਂ ਨੂੰ ਇਹ ਵੱਡੀ ਜਿੱਤ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਪਰਿਵਾਰਕ ਅਤੇ ਭਾਈਚਾਰਕ ਮਾਹੌਲ ਨੂੰ ਕਾਇਮ ਰੱਖਣ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਬਾਰ ਦੇ ਹਰੇਕ ਮੈਂਬਰ ਦੇ ਸਨਮਾਨ, ਸਹਿਯੋਗ ਅਤੇ ਭਲਾਈ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਸਾਰੇ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਚੋਣ ਤੋਂ ਪਹਿਲਾਂ ਚੋਣ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਸੀ ਕਿ ਟੋਹਾਣਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਪ੍ਰਧਾਨ, ਉਪ ਪ੍ਰਧਾਨ, ਸਕੱਤਰ, ਸੰਯੁਕਤ ਸਕੱਤਰ ਅਤੇ ਕੈਸ਼ੀਅਰ ਦੇ ਅਹੁਦਿਆਂ ਲਈ ਚੋਣ ਹੋਣੀ ਹੈ। ਚੋਣ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਚੋਣ ਨਿਗਰਾਨ ਅਤੇ ਸਹਾਇਕ ਚੋਣ ਅਧਿਕਾਰੀ ਦੀ ਡਿਊਟੀ ਲਾਈ ਗਈ ਸੀ।
ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਨੇ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਵਿਕਾਸ ਸੰਬੰਧੀ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਓਪਨ ਸਕੂਲ ਅਨੁਪੂਰਕ ਪ੍ਰੀਖਿਆ ਦਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।