16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

10 ਹਜ਼ਾਰ ਵਿਦਿਆਰਥੀਆਂ ਲਈ ਹੋਸਟਲ ਬਣਾਏਗੀ ਦਿੱਲੀ ਸਰਕਾਰ

ਨਵੀਂ ਦਿੱਲੀ,15 ਸਤੰਬਰ(ਜਗਤਾਰ ਸਿੰਘ)- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਿਚ ਪੜ੍ਹਨ ਵਾਲੇ 10,000 ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਕਿਫ਼ਾਇਤੀ ਹੋਸਟਲ ਬਣਾਉਣ ਦਾ ਵੱਡਾ ਐਲਾਨ ਕੀਤਾ ਹੈ। ਇਹ ਫ਼ੈਸਲਾ ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿਚ ਇੱਕ ਨਿੱਜੀ ਪੀਜੀ ਦੀ ਪੰਜ ਮੰਜ਼ਿਲਾਂ ਇਮਾਰਤ ਡਿੱਗਣ ਕਾਰਨ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿਚ 5 ਵਿਦਿਆਰਥੀਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ।

ਅਜੀਤ ਡੈਸਕ 16-09-2026
ਨਵੀਂ ਦਿੱਲੀ,15 ਸਤੰਬਰ(ਜਗਤਾਰ ਸਿੰਘ)- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਿਚ ਪੜ੍ਹਨ ਵਾਲੇ 10,000 ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਕਿਫ਼ਾਇਤੀ ਹੋਸਟਲ ਬਣਾਉਣ ਦਾ ਵੱਡਾ ਐਲਾਨ ਕੀਤਾ ਹੈ। ਇਹ ਫ਼ੈਸਲਾ ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿਚ ਇੱਕ ਨਿੱਜੀ ਪੀਜੀ ਦੀ ਪੰਜ ਮੰਜ਼ਿਲਾਂ ਇਮਾਰਤ ਡਿੱਗਣ ਕਾਰਨ ਹੋਏ ਦਰਦਨਾਕ ਹਾਦਸੇ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿਚ 5 ਵਿਦਿਆਰਥੀਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਹੋਸਟਲ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦੋਵਾਂ ਲਈ ਬਣਾਏ ਜਾਣਗੇ ਅਤੇ ਦਿੱਲੀ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿਚ ਪੜ੍ਹਨ ਵਾਲੇ ਵਿਦਿਆਰਥੀ ਇਸ ਸਹੂਲਤ ਦਾ ਲਾਭ ਲੈ ਸਕਣਗੇ । ਉਨ੍ਹਾਂ ਦੱਸਿਆ ਕਿ ਹੋਸਟਲਾਂ ਵਿਚ ਰਹਿਣ ਦੇ ਨਾਲ-ਨਾਲ ਖਾਣ-ਪੀਣ ਅਤੇ ਪੂਰੀ ਸੁਰੱਖਿਆ ਦਾ ਪ੍ਰਬੰਧ ਹੋਵੇਗਾ, ਤਾਂ ਜੋ ਬਾਹਰੋਂ ਆਉਣ ਵਾਲੇ ਵਿਦਿਆਰਥੀ ਬਿਨਾਂ ਕਿਸੇ ਚਿੰਤਾ ਦੇ ਆਪਣੀ ਪੜ੍ਹਾਈ ‘ਤੇ ਧਿਆਨ ਦੇ ਸਕਣ।ਮੁੱਖ ਮੰਤਰੀ ਅਨੁਸਾਰ ਸਬੰਧਿਤ ਵਿਭਾਗਾਂ ਨਾਲ ਮੀਟਿੰਗਾਂ ਕਰਕੇ ਹੋਸਟਲਾਂ ਲਈ ਢੁਕਵੀਆਂ ਥਾਵਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇੱਕ ਵਿਸ਼ੇਸ਼ ਨੀਤੀ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ।ਇਸ ਯੋਜਨਾ ਦਾ ਮੁੱਖ ਉਦੇਸ਼ ਬਾਹਰੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਮਹਿੰਗੇ ਅਤੇ ਅਸੁਰੱਖਿਅਤ ਪੀਜੀ ਤੋਂ ਬਚਾਉਣਾ ਹੈ, ਤਾਂ ਜੋ ਉਹ ਰਹਿਣ ਅਤੇ ਖਾਣ-ਪੀਣ ਦੀ ਚਿੰਤਾ ਤੋਂ ਮੁਕਤ ਹੋ ਕੇ ਆਪਣੀ ਪੜ੍ਹਾਈ ‘ ਤੇ ਧਿਆਨ ਦੇ ਸਕਣ।
ਪਿਛਲੀ ਖ਼ਬਰ ਦਿੱਲੀ ਹਾਈਕੋਰਟ ਨੇ ਐੱਸ.ਓ.ਆਈ. ਵਿਦਿਆਰਥੀਆਂ ਦੇ ਹੱਕ ’ਚ ਸੁਣਾਇਆ ਫ਼ੈਸਲਾ ਅਗਲੀ ਖ਼ਬਰ ਪੋਸ਼ਣ ਮਹੀਨੇ ਦੇ ਤਹਿਤ ਮਾਪਿਆਂ ਨੂੰ ਬੱਚਿਆਂ ਨਾਲ ਸੰਚਾਰ, ਖੇਡ ਅਤੇ ਪੋਸ਼ਣ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।