17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗਤਕੇ ਦੀ ਸਟੇਟ ਚੈਂਪੀਅਨਸ਼ਿਪ ’ਚ ਮਨਸੀਰਤ ਕੌਰ ਨੇ ਜਿੱਤਿਆ ਸੋਨੇ ਦਾ ਤਗਮਾ

ਟੋਹਾਣਾ, 16 ਸਤੰਬਰ (ਮਨਜੀਤ ਸਿੰਘ)- ਹਰਿਆਣਾ ’ਚ ਹੋਈ ਚੌਥੀ ਸਟੇਟ ਗਤਕਾ ਚੈਂਪੀਅਨਸ਼ਿਪ ਦੌਰਾਨ ਟੋਹਾਣਾ ਹਲਕੇ ਦੇ ਪਿੰਡ ਲਖੁ ਵਾਲੀ ਢਾਣੀ, ਸ਼ੱਕਰਪੁਰਾ ਦੀ ਹੋਣਹਾਰ ਖਿਡਾਰਨ ਮਨਸੀਰਤ ਕੌਰ ਨੇ ਅੰਡਰ-14 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ ਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਨਸੀਰਤ ਕੌਰ ਪੁੱਤਰੀ ਜਗਦੀਪ ਸਿੰਘ ਦੀ ਇਸ ਪ੍ਰਾਪਤੀ ਨਾਲ ਇਲਾਕੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 17-09-2026
ਟੋਹਾਣਾ, 16 ਸਤੰਬਰ (ਮਨਜੀਤ ਸਿੰਘ)- ਹਰਿਆਣਾ ’ਚ ਹੋਈ ਚੌਥੀ ਸਟੇਟ ਗਤਕਾ ਚੈਂਪੀਅਨਸ਼ਿਪ ਦੌਰਾਨ ਟੋਹਾਣਾ ਹਲਕੇ ਦੇ ਪਿੰਡ ਲਖੁ ਵਾਲੀ ਢਾਣੀ, ਸ਼ੱਕਰਪੁਰਾ ਦੀ ਹੋਣਹਾਰ ਖਿਡਾਰਨ ਮਨਸੀਰਤ ਕੌਰ ਨੇ ਅੰਡਰ-14 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ ਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਨਸੀਰਤ ਕੌਰ ਪੁੱਤਰੀ ਜਗਦੀਪ ਸਿੰਘ ਦੀ ਇਸ ਪ੍ਰਾਪਤੀ ਨਾਲ ਇਲਾਕੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮਨਸੀਰਤ ਕੌਰ ਨੇ ਸਟੇਟ ਪੱਧਰ ਦੀ ਇਸ ਮਹੱਤਵਪੂਰਨ ਗਤਕਾ ਚੈਂਪੀਅਨਸ਼ਿਪ ’ਚ ਆਪਣੀ ਖੇਡ ਕਲਾ, ਹੌਸਲੇ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਉਸ ਦੀ ਇਸ ਕਾਮਯਾਬੀ ਨੂੰ ਪਰਿਵਾਰ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਵੱਲੋਂ ਮਾਣ ਵਾਲੀ ਪ੍ਰਾਪਤੀ ਦੱਸਿਆ ਗਿਆ ਹੈ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਐਡਵੋਕੇਟ ਅਮਨਪ੍ਰੀਤ ਕੌਰ ਵੱਲੋਂ ਮਨਸੀਰਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਮਨਸੀਰਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਮਾਰਸ਼ਲ ਕਲਾ ਗਤਕਾ ਸਾਡੇ ਵਿਰਸੇ, ਬਹਾਦਰੀ ਤੇ ਅਨੁਸ਼ਾਸਨ ਨਾਲ ਜੁੜੀ ਹੋਈ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਗਤਕੇ ਵਰਗੀਆਂ ਸਰੀਰਕ ਤੇ ਰਵਾਇਤੀ ਕਲਾਵਾਂ ਨਾਲ ਵੀ ਜੋੜਿਆ ਜਾਣਾ ਚਾਹੀਦਾ ਹੈ। ਐਡਵੋਕੇਟ ਅਮਨਪ੍ਰੀਤ ਕੌਰ ਨੇ ਕਿਹਾ ਕਿ ਮਨਸੀਰਤ ਕੌਰ ਦੀ ਇਹ ਪ੍ਰਾਪਤੀ ਹੋਰਨਾਂ ਬੱਚਿਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣ ਸਕਦੀ ਹੈ। ਉਨ੍ਹਾਂ ਨੇ ਇਲਾਕੇ ਦੇ ਬੱਚਿਆਂ ਨੂੰ ਗਤਕਾ ਸਿੱਖਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਅਨੁਸ਼ਾਸਨ ਨਾਲ ਬੱਚੇ ਸੂਬਾ ਤੇ ਕੌਮੀ ਪੱਧਰ ’ਤੇ ਵੀ ਆਪਣੀ ਪਛਾਣ ਬਣਾ ਸਕਦੇ ਹਨ । ਇਸ ਮੌਕੇ ਮਨਸੀਰਤ ਕੌਰ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਤੇ ਜਾਣਕਾਰਾਂ ਨੇ ਵੀ ਉਸ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈਆਂ ਦਿੱਤੀਆਂ ਤੇ ਭਵਿੱਖ ’ਚ ਹੋਰ ਮੱਲਾਂ ਮਾਰਨ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਟੋਹਾਣਾ ਦੇ ਨਵੇਂ ਬੱਸ ਸਟੈਂਡ ਨੇੜੇ ਹਿਸਾਰ ਰੋਡ ’ਤੇ ਹਾਦਸਾ, ਮੋਟਰਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਟੋਹਾਣਾ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।