22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜ਼ਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਰਾਸ਼ਨ ਵੰਡਿਆ

ਨਵੀਂ ਦਿੱਲੀ, 21 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੱਛਮੀ ਦਿੱਲੀ ਦੇ ਸੰਤ ਨਗਰ ਦਿੱਲੀ ਵਿਖੇ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਲਈ ਇਕ ‘ਸੇਵਾ ਪ੍ਰੋਗਰਾਮ’ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਜ਼ਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਰਾਸ਼ਨ, ਚੀਨੀ, ਸਬਜ਼ੀਆਂ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਮੁਫ਼ਤ ਵੰਡੀਆਂ।

ਅਜੀਤ ਡੈਸਕ 22-09-2026
ਨਵੀਂ ਦਿੱਲੀ, 21 ਸਤੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੱਛਮੀ ਦਿੱਲੀ ਦੇ ਸੰਤ ਨਗਰ ਦਿੱਲੀ ਵਿਖੇ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀ ਮਦਦ ਲਈ ਇਕ ‘ਸੇਵਾ ਪ੍ਰੋਗਰਾਮ’ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਜ਼ਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਰਾਸ਼ਨ, ਚੀਨੀ, ਸਬਜ਼ੀਆਂ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਮੁਫ਼ਤ ਵੰਡੀਆਂ। ਸ. ਪੰਮਾ ਤੇ ਰਸ਼ਮੀਤ ਕੌਰ ਨੇ ਇਸ ਮੌਕੇ ਕਿਹਾ ਕਿ ਇਸ ਵਧਦੀ ਮਹਿੰਗਾਈ ਵਿਚ ਆਮ ਪਰਿਵਾਰਾਂ ਨੂੰ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਅਤੇ ਅਜਿਹੀ ਸਥਿਤੀ ਵਿਚ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆ ਕੇ ਇਨ੍ਹਾਂ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਵਰੁਣ ਤਲਵਾਰ, ਵਰਿੰਦਰ ਆਰੀਆ, ਸੁਨੀਤਾ ਅਰੋੜਾ, ਰਿਦਮ ਚੱਢਾ ਤੋਂ ਇਲਾਵਾ ਹੋਰ ਕਈ ਸ਼ਖ਼ਸੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ ਕਰੰਡੀ ਵਿਖੇ ਲੰਬੇ ਕੇਸ ਤੇ ਕੇਸ ਸੰਭਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਨਸ਼ਾ ਰੋਕਣ ’ਚ ਨਾਕਾਮਯਾਬ ਰਹੀ- ਸ਼ਿਵਾਲਿਕ, ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।