23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਰਿਆਣਾ ਦੇ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਪੰਜਾਬੀ ਪੜ੍ਹਾਉਣ ਦੀ ਮੰਗ

ਕਾਲਾਂਵਾਲੀ/ਸਿਰਸਾ, 22 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਰੇ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਪੰਜਾਬੀ ਵਿਸ਼ਾ ਪੜ੍ਹਾਉਣ ਦੀ ਮੰਗ ਨੂੰ ਲੈ ਕੇ ਕਾਲਾਂਵਾਲੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਐਡਵੋਕੇਟ ਗੁਰਮੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਐਸ. ਡੀ.

ਕਾਲਾਂਵਾਲੀ ’ਚ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਦੇ ਬਾਰ ਐਸੋਸੀਏਸ਼ਨ ਦੇ ਮੈਂਬਰ। ਤਸਵੀਰ : ਪੰਨੀਵਾਲੀਆ 23-09-2026
ਕਾਲਾਂਵਾਲੀ/ਸਿਰਸਾ, 22 ਸਤੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਸਾਰੇ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਪੰਜਾਬੀ ਵਿਸ਼ਾ ਪੜ੍ਹਾਉਣ ਦੀ ਮੰਗ ਨੂੰ ਲੈ ਕੇ ਕਾਲਾਂਵਾਲੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਐਡਵੋਕੇਟ ਗੁਰਮੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਐਸ.ਡੀ.ਐਮ. ਮੋਹਿਤ ਕੁਮਾਰ ਨੂੰ ਸੌਂਪਿਆ ਗਿਆ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਹਰਿਆਣਾ ਰਾਜ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਸ਼ਾ ਬੋਲਣ ਅਤੇ ਸਮਝਣ ਵਾਲੇ ਨਾਗਰਿਕ ਵਸਦੇ ਹਨ। ਹਰਿਆਣਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ ਇਸ ਲਈ ਸਿੱਖਿਆ ਪ੍ਰਣਾਲੀ ਵਿੱਚ ਵੀ ਪੰਜਾਬੀ ਨੂੰ ਬਣਦਾ ਸਥਾਨ ਮਿਲਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ’ਤੇ ਐਡਵੋਕੇਟ ਗੁਰਮੀਤ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਹਰ ਬੱਚੇ ਨੂੰ ਆਪਣੀ ਮਾਂ-ਬੋਲੀ ਪੜ੍ਹਨ ਅਤੇ ਸਿੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸਕੂਲੀ ਸਿੱਖਿਆ ਵਿੱਚ ਪਹਿਲੀ ਜਮਾਤ ਤੋਂ ਹੀ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਪੰਜਾਬੀ ਵਿਸ਼ਾ ਪੜ੍ਹਾਉਣ ਦੀ ਵਿਵਸਥਾ ਕੀਤੀ ਜਾਵੇ। ਇਸ ਦੇ ਨਾਲ ਹੀ ਪੰਜਾਬੀ ਪੜ੍ਹਾਉਣ ਲਈ ਲੋੜੀਂਦੇ ਅਧਿਆਪਕਾਂ ਦੀ ਭਰਤੀ ਅਤੇ ਤਾਇਨਾਤੀ ਯਕੀਨੀ ਬਣਾਈ ਜਾਵੇ ਅਤੇ ਪੰਜਾਬੀ ਦੀਆਂ ਪਾਠ-ਪੁਸਤਕਾਂ ਤੇ ਹੋਰ ਸਿੱਖਿਆ ਸਮੱਗਰੀ ਸਮੇਂ ਸਿਰ ਉਪਲਬਧ ਕਰਵਾਈ ਜਾਵੇ। ਮੰਗ ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਪੰਜਾਬੀ ਭਾਸ਼ਾ ਦੀ ਪੜ੍ਹਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਹਰਿਆਣਾ ਸਰਕਾਰ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸੂਬੇ ਦੇ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਪੰਜਾਬੀ ਪੜ੍ਹਾਉਣ ਲਈ ਠੋਸ ਕਦਮ ਚੁੱਕੇ ਜਾਣ, ਤਾਂ ਜੋ ਬੱਚੇ ਆਪਣੀ ਮਾਂ-ਬੋਲੀ ਅਤੇ ਵਿਰਸੇ ਨਾਲ ਜੁੜੇ ਰਹਿ ਸਕਣ। ਇਸ ਮੌਕੇ ਮਾਸਟਰ ਸੁਰਿੰਦਰ ਪਾਲ ਸਿੰਘ ਪ੍ਰਧਾਨ ਗੁਰੂ ਕਾਸ਼ੀ ਸਾਹਿਤ ਅਕਾਦਮੀ, ਐਡਵੋਕੇਟ ਨਿਸ਼ਾਨ ਸਿੰਘ ਗਿੱਲ, ਐਡਵੋਕੇਟ ਲਖਜਿੰਦਰ ਸਿੰਘ, ਐਡਵੋਕੇਟ ਸਤਵਿੰਦਰ ਸਿੰਘ ਸਰਾਂ, ਐਡਵੋਕੇਟ ਗੁਰਪਾਲ ਸਿੰਘ ਸਰਾਂ, ਐਡਵੋਕੇਟ ਪ੍ਰਗਟ ਸਿੰਘ, ਐਡਵੋਕੇਟ ਗੁਰਦੀਪ ਸਿੰਘ, ਐਡਵੋਕੇਟ ਗੁਰਵਿੰਦਰ ਸਿੰਘ, ਐਡਵੋਕੇਟ ਬਲਵਿੰਦਰ ਸਿੰਘ ਅਤੇ ਗੁਰਸ਼ਰਨ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ ਵਲੋਂ ਸਾਹਿਤਕ ਇਕੱਤਰਤਾ ਪ੍ਰੋਗਰਾਮ ’ਚ ਦੋ ਪੁਸਤਕਾਂ ਦੀ ਹੋਈ ਘੁੰਡ ਚੁਕਾਈ ਅਗਲੀ ਖ਼ਬਰ ਨਿਫਾ ਦਾ 26ਵਾਂ ਸਥਾਪਨਾ ਦਿਵਸ ਸਮਾਜ ਸੇਵਾ ਗਤੀਵਿਧੀਆਂ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।