ਹੈਲਪਿੰਗ ਹੈਂਡ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ 27 ਨੂੰ
ਜ਼ੀਰਾ, 22 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਦੀ ਉੱਘੀ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਵੈਲਫੇਅਰ ਸੋਸਾਇਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਬੱਬਲੂ ਨੇ ਦੱਸਿਆ ਕਿ 27 ਸਤੰਬਰ ਨੂੰ ਸਵੇਰੇ 10 ਵਜੇ ਕ੍ਰਿਸ਼ਨਾ ਮੰਦਰ ਜ਼ੀਰਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਮਣੀ ਵਿਧਵਾ ਦੀ ਯਾਦ ਵਿਚ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫਤ ਜਾਂਚ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।
ਅਜੀਤ ਡੈਸਕ
23-09-2026